Tuesday, July 28, 2026

ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਕਾਰਨ ਖੇਤੀ ਖਰਚੇ ਘਟੇ ਤੇ ਆਮਦਨੀ ਵਧੀ – ਕਿਸਾਨ ਗੌਰਵ ਕੁਮਾਰ

ਪਠਾਨਕੋਟ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਅਪੀਲਾਂ ਦਾ ਇਸ ਵਾਰ ਕਾਫੀ ਅਸਰ PUNJ0612201805ਦੇਖਣ ਨੂੰ ਮਿਲਿਆ ਹੈ ਅਤੇ ਇਸ ਵਾਰ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਅਤੇ ਕੀਤੀ ਹੈ। ਬਲਾਕ ਪਠਾਨਕੋਟ ਦੇ ਪਿੰਡ ਝਲੋਆ ਦੇ ਕਿਸਾਨ ਗੌਰਵ ਕੁਮਾਰ ਨੇ ਵੀ ਬਿਨਾਂ ਪਰਾਲੀ ਨੂੰ ਅੱਗ ਲਗਾਏ 6 ਏਕੜ ਰਕਬੇ ਵਿਚ ਕਣਕ ਦੀ ਬਿਜਾਈ ਹੈਪੀ ਸੀਡਰ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਇਆ ਹੈ। ਨੌਜਵਾਨ ਕਿਸਾਨ ਗੌਰਵ ਕੁਮਰ ਦੱਸਦਾ ਹੈ ਕਿ ਉਸਨੇ 4 ਸਾਲ ਪਹਿਲਾਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਤੌਬਾ ਕੀਤੀ ਸੀ ਅਤੇ ਉਸ ਨੇ ਇਹ ਦੇਖਿਆ ਹੈ ਕਿ ਬਿਨਾਂ ਅੱਗ ਲਗਾਏ ਬੀਜੀਆਂ ਉਸ ਦੀਆਂ ਫਸਲਾਂ ਦਾ ਝਾੜ ਪਹਿਲਾਂ ਦੇ ਮੁਕਾਬਲੇ ਵੱਧ ਨਿਕਲਦਾ ਹੈ।
 ਗੌਰਵ ਕੁਮਾਰ ਨੇ ਦੱਸਿਆ ਕਿ ਇਸ ਵਾਰ ਉਸ ਨੇ 10 ਏਕੜ ਝੋਨੇ ਅਤੇ ਬਾਸਮਤੀ ਦੀ ਫਸਲ ਬੀਜ਼ੀ ਸੀ ਅਤੇ ਕੰਬਾਇਨ ਨਾਲ ਕਟਾਈ ਤੋਂ ਬਾਅਦ ਖੇਤਾਂ ਵਿੱਚ ਪਰਾਲੀ ਨੂੰ ਚੌਪਰ ਨਾਲ ਕੁਤਰ ਕੇ ਹੈਪੀ ਸੀਡਰ ਨਾਲ ਕਣਕ ਦੀ ਬਿਜ਼ਾਈ ਕੀਤੀ ਹੈ।ਗੌਰਵ ਕੁਮਾਰ ਨੇ ਦਸਿਆ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰਕੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕੀਤਾ ਜਿਸ ਦੇ ਸਿੱਟੇ ਵਜੋਂ ਅਜ਼ੀਜਪੁਰ, ਸਿੰਬਲੀ ਨੌਰੰਗਪੁਰ ਪਿੰਡਾਂ ਵਿਚ ਤਕਰੀਬਨ 30 ਏਕੜ ਰਕਬੇ ਵਿਚ ਕਣਕ ਦੀ ਬਿਜਾਈ ਜ਼ਿਲਾ ਪਠਾਨਕੋਟ ਵਿਚ ਪਹਿਲੀ ਵਾਰ ਲੱਕੀ ਹੈਪੀ ਸੀਡਰ ਨਾਲ ਕੀਤੀ ਗਈ ਹੈ।ਉਸ ਨੇ ਦੱਸਿਆ ਕਿ ਭਾਵੇਂ ਉਸ ਨੂੰ ਕੁੱਝ ਮਿਹਨਤ ਤਾਂ ਵੱਧ ਕਰਨੀ ਪਈ ਹੈ, ਪਰ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਅਤੇ ਵਾਤਾਵਰਨ ਦੀ ਸ਼ੱਧਤਾ ਲਈ ਇਹ ਕੋਈ ਵੱਡੀ ਗੱਲ ਨਹੀਂ ਹੈ।ਗੌਰਵ ਕੁਮਾਰ ਨੇ ਦੱਸਿਆ ਕਿ ਗੰਨੇ ਦੀ ਕਟਾਈ ਤੋਂ ਬਾਅਦ ਸਾਰੀ ਖੋਰੀ ਦੀ ਸੰਭਾਲ ਵੀ ਮਲਚਰ ਦੀ ਮਦਦ ਨਾਲ ਕੀਤੀ ਜਾਂਦੀ ਹੈ, ਜਿਸ ਨਾਲ ਮੋਢੀ ਫਸਲ ਦਾ ਫੁਟਾਰਾ ਜ਼ਿਆਦਾ ਹੋਣ ਦੇ ਨਾਲ ਨਾਲ ਪੈਦਾਵਾਰ ਵਿਚ ਵਾਧਾ ਹੁੰਦਾ ਹੈ।ਗੌਰਵ ਕੁਮਾਰ ਨੇ ਦੱਸਿਆ ਕਿ ਖੇਤੀ ਮਾਹਿਰਾਂ ਅਤੇ ਯੰਗ ਇੰਨੋਵੇਟਿਵ ਫਾਰਮਰਜ਼ ਵਟਸਐਪ ਸਮੂਹ ਵਿਚ ਹੁੰਦੀ ਚਰਚਾ ਤੋਂ ਪ੍ਰੇਰਿਤ ਹੋ ਕੇ ਗੰਨੇ ਦੀ ਕਾਸ਼ਤ ਤੇ ਖੇਤੀ ਲਾਗਤ ਖਰਚੇ ਘਟਾਉਣ ਲਈ ਪਨੀਰੀ ਤਿਆਰ ਕਰਕੇ ਬਿਜਾਈ ਸ਼ੁਰੂ ਕੀਤੀ ਹੈ।ਉਸ ਨੇ ਦੱਸਿਆ ਕਿ ਉਹ ਖੇਤੀ ਮਾਹਿਰਾਂ ਦੀਆਂ ਸਲਾਹਾਂ ਨੂੰ ਅਪਣਾ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਪਹਿਲਾਂ ਦੇ ਮੁਕਾਬਲੇ ਉਸ ਦੇ ਖੇਤੀ ਖਰਚੇ ਵੀ ਘਟੇ ਹਨ ਅਤੇ ਵੱਧ ਪੈਦਾਵਾਰ ਹੋਣ ਕਾਰਨ ਉਸਦੀ ਆਮਦਨ ਵੀ ਵਧੀ ਹੈ।   

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply