ਭੀਖੀ/ਮਾਨਸਾ, 6 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਨਗਰ ਪੰਚਾਇਤ ਸਰਦੂਲਗੜ੍ਹ ਵਲੋਂ ਰਾਤ ਸਮੇਂ ਸਫ਼ਾਈ ਕਾਰਜ ਸ਼ੁਰੂ ਕੀਤਾ ਗਿਆ ਹੈ।ਕਾਰਜ ਸਾਧਕ ਅਫ਼ਸਰ ਵਿਸ਼ਾਲਦੀਪ ਬਾਂਸਲ ਨੇ ਦੱਸਿਆ ਕਿ ਰਾਤ ਸਮੇਂ ਟਰੈਫਿਕ ਅਤੇ ਆਵਾਜਾਈ ਬੰਦ ਹੋਣ ਕਾਰਨ ਸਫ਼ਾਈ ਕਾਰਜਾਂ ਵਿੱਚ ਆਸਾਨੀ ਹੁੰਦੀ ਹੈ।ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸਫ਼ਾਈ ਵਿਵੱਸਥਾ ਨੂੰ ਬਹਾਲ ਰੱਖਣ ਲਈ ਬੱਸ ਸਟੈਂਡ ਰੋਡ, ਮੇਨ ਬਾਜ਼ਾਰ ਰੋਡ ਅਤੇ ਹੋਰ ਥਾਵਾਂ ਦੀ ਸਫ਼ਾਈ ਕਰਵਾਈ ਗਈ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਵਿਚ ਸਹਾਇਤਾ ਕਰਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media