Sunday, September 8, 2024

ਬਾਬਾ ਫ਼ਰੀਦ ਕਾਲਜ ਵੱਲੋਂ ਕੰਪਿਊਟਰ ਹਾਰਡਵੇਅਰ ਬਾਰੇ ਵਰਕਸ਼ਾਪ ਦਾ ਆਯੋਜਨ

ਇਕ ਰੋਜ਼ਾ ਵਰਕਸ਼ਾਪ ਦਾ ਆਯੋਜਿਨ ਮੌਕੇ ਵਿਦਿਆਰਥੀ।
ਇਕ ਰੋਜ਼ਾ ਵਰਕਸ਼ਾਪ ਦਾ ਆਯੋਜਿਨ ਮੌਕੇ ਵਿਦਿਆਰਥੀ।

ਬਠਿੰਡਾ, 29 ਅਗਸਤ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ )- ਬਾਬਾ ਫ਼ਰੀਦ ਕਾਲਜ ਦੇ ਕੰਪਿਊਟਰ ਵਿਭਾਗ ਵੱਲੋਂ ਬੀ.ਸੀ.ਏ. ਪਹਿਲਾ ਸਾਲ, ਐਮ.ਐਸ.ਸੀ. (ਆਈ.ਟੀ.) ਪਹਿਲਾ ਸਾਲ ਅਤੇ ਪੀ.ਜੀ.ਡੀ.ਸੀ.ਏ. ਦੇ ਵਿਦਿਆਰਥੀਆਂ ਲਈ ਹਾਰਡਵੇਅਰ ਸੰਸਾਧਨਾਂ ਬਾਰੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਇਸ ਵਰਕਸ਼ਾਪ ਦਾ ਮੰਤਵ ਕੰਪਿਊਟਰ ਪ੍ਰਣਾਲੀ ਵਿਚ ਵਰਤੇ ਜਾਣ ਵਾਲੇ ਹਾਰਡਵੇਅਰ ਸੰਸਾਧਨਾਂ ਜਿਵੇਂ ਹਾਰਡ ਡਿਸਕ, ਮੈਮੋਰੀ, ਮਾਈਕਰੋਪ੍ਰੋਸੈਸਰ, ਪਾਵਰ ਸਪਲਾਈ, ਮਦਰ ਬੋਰਡ ਆਦਿ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਊਣਾ ਅਤੇ ਇਹਨਾਂ ਬਾਰੇ ਜਾਣਕਾਰੀ ਵਿਚ ਹੋਰ ਵਾਧਾ ਕਰਨਾ ਸੀ। ਸਾਰੇ ਵਿਦਿਆਰਥੀਆਂ ਨੂੰ ਪੰਜ-ਪੰਜ ਦੇ ਗਰੁੱਪਾਂ ਵਿਚ ਵੰਡ ਕੇ ਕੰਪਿਊਟਰ ਹਾਰਡਵੇਅਰ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸੁਆਲਾਂ ਦੇ ਤਸੱਲੀਬਖ਼ਸ ਜਵਾਬ ਵੀ ਦਿੱਤੇ ਗਏ। ਵਿਦਿਆਰਥੀਆਂ ਲੈ ਇਸ ਵਰਕਸ਼ਾਪ ਤੋਂ ਉਤਸ਼ਾਹਿਤ ਹੋ ਕੇ ਭਵਿੱਖ ਵਿਚ ਵੀ ਜਲਦੀ ਹੀ ਅਜਿਹੀ ਵਰਕਸ਼ਾਪ ਆਯੋਜਿਤ ਕਰਨ ਦੀ ਮੰਗ ਕੀਤੀ ਹੈ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਧਾਲੀਵਾਲ ਨੇ ਕੰਪਿਊਟਰ ਵਿਭਾਗ ਦੇ ਮੁੱਖੀ ਅਤੇ ਸਟਾਫ਼ ਨੂੰ ਅਜਿਹੀ ਜਾਣਕਾਰੀ ਭਰਪੂਰ ਵਰਕਸ਼ਾਪ ਦਾ ਆਯੋਜਨ ਕਰਨ ਤੇ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਕੰਪਿਊਟਰ ਵਿਭਾਗ ਲਗਾਤਾਰ ਅਜਿਹੇ ਉਪਰਾਲੇ ਜਾਰੀ ਰੱਖੇਗਾ ਜਿਸ ਨਾਲ ਵਿਦਿਆਰਥੀਆਂ ਦੀ ਪ੍ਰੈਕਟੀਕਲ ਜਾਣਕਾਰੀ ਵਿੱਚ ਵਾਧਾ ਹੁੰਦਾ ਹੈ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply