ਵਾਰਡ ਨੰ: 68 ਅਧੀਨ ਆਉਂਦੇ ਇਲਾਕਿਆਂ ਦਾ ਕੀਤਾ ਦੌਰਾ
ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਿਖਿਆ ਅਤੇ ਫੂਡ ਪ੍ਰਾਸੈਸਿੰਗ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਵਾਰਡ ਨੰਬਰ 68 ਦੇ
ਵੱਖ-ਵੱਖ ਇਲਾਕਿਆਂ ਦੇੇ ਦੌਰੇ ਦੌਰਾਨ ਝਬਾਲ ਰੋਡ ਸਥਿਤ ਕੁਸ਼ਟ ਆਸ਼ਰਮ ਦੇ ਵਿਕਾਸ ਲਈ 10 ਲੱਖ ਰੁਪਏ ਦਾ ਚੈਕ ਭੇੇਂਟ ਕੀਤਾ।
ਸੋਨੀ ਨੇ ਦੱਸਿਆ ਕਿ ਵਾਰਡ ਨੰ: 68 ਅਧੀਨ ਪੈਂਦੇ ਇਲਾਕਿਆਂ ਵਿੱਚ ਵਿਕਾਸ ਦੇ ਕੰਮ ਤੇਜੀ ਨਾਲ ਚੱਲ ਰਹੇ ਹਨ ਅਤੇ 80 ਫੀਸਦੀ ਤੋਂ ਜਿਆਦਾ ਕੰਮ ਮੁਕੰਮਲ ਕਰ ਲਏ ਗਏ ਹਨ ਜਿੰਨਾਂ ਵਿੱਚੋਂ ਬਾਕੀ ਕੰਮ ਵੀ ਜਲਦੀ ਨਿਪਟਾ ਲਏ ਜਾਣਗੇ।ਸੋਨੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਕੇਂਦਰੀ ਦੇ ਅਧੀਨ ਆਉਂਦੇ ਸੀਵਰੇਜ ਸਿਸਟਮ ਨੂੰ ਪੂਰੀ ਤਰ੍ਹਾਂ ਸਾਫ ਕਰਵਾਇਆ ਜਾਵੇਗਾ।ਝਬਾਲ ਰੋਡ ਤੋਂ ਸਟਰੀਟ ਲਾਈਟਾਂ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ।ਉਨ੍ਹਾਂ ਨੇ ਉਥੇ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸੋਨੀ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਇਲਾਕੇ ਵਿੱਚ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਠੀਕ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਯੂਨਿਸ ਕੁਮਾਰ ਡਿਪਟੀ ਮੇਅਰ, ਵਿਕਾਸ ਸੋਨੀ ਕੌਂਸਲਰ, ਪਰਮਜੀਤ ਚੋਪੜਾ, ਤਾਹਿਰ ਸ਼ਾਹ ਕੌਂਸਲਰ, ਸਰਬਜੀਤ ਸਿੰਘ ਲਾਟੀ, ਅਸ਼ਵਨੀ ਪੱਪੂ, ਧਰਮਵੀਰ ਸਰੀਨ, ਗੁਰਦੇਵ ਸਿੰਘ ਦਾਰਾ, ਵਰਦਾਨ ਭਗਤ, ਭਾਰਤ ਹਾਜ਼ਰ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media