ਜੰਡਿਆਲਾ ਗੁਰੂ, 6 ਦਸੰਬਰ (ਹਰਿੰਦਰ ਪਾਲ ਸਿੰਘ) – ਜੰਡਿਆਲਾ ਪ੍ਰੈਸ ਕਲੱਬ (ਰਜਿ.) ਦੇ ਪੰਜਾਬ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ, ਚੇਅਰਮੈਨ ਸੁਨੀਲ
ਦੇਵਗਨ ਤੇ ਮੀਤ ਪ੍ਰਧਾਨ ਕੁਲਦੀਪ ਸਿੰਘ ਭੁੱਲਰ ਨੇ ਥਾਣਾ ਛੇਹਰਟਾ ਦੀ ਪੁਲਿਸ ਵਲੋਂ ਪੱਤਰਕਾਰ ਰਣਜੀਤ ਸਿੰਘ ਮਸੌਣ ਨਾਲ ਕੀਤੀ ਗਈ ਜ਼ਿਆਦਤੀ ਅਤੇ ਉਸ ਨੂੰ ਪੁਲਿਸ ਵਲੋਂ ਬੰਧਕ ਬਣਾ ਕੇ ਕੀਤੀ ਮਾਰ ਕੁੱਟਾਈ `ਤੇ ਨਿਰਾਸ਼ਾ ਪ੍ਰਗਟ ਕਰਦਿਆਂ ਇਸ ਦੀ ਨਿਖੇਧੀ ਕੀਤੀ ਹੈ।ਕਲੱਬ ਦੇ ਸਕੱਤਰ ਵਰੁਣ ਸੋਨੀ ਨੇ ਕਿਹਾ ਕਿ ਅਗਰ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨੇ ਗੁੰਡਾਗਰਦੀ ਦਿਖਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਮੁਅਤਲ ਕਰ ਕੇ ਕਨੂੰਨੀ ਕਾਰਵਾਈ ਨਾ ਕੀਤੀ ਤਾਂ ਪੰਜਾਬ ਭਰ ਵਿੱਚ ਪੱਤਰਕਾਰ ਸੜਕਾਂ `ਤੇ ਉਤਰ ਕੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media