ਭੀਖੀ/ਮਾਨਸਾ, 8 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਸਰਕਾਰੀ ਹਾਈ ਸਕੂਲ ਅਤੇ ਸਮਾਰਟ ਪ੍ਰਾਇਮਰੀ ਸਕੂਲ ਘਰਾਂਗਣਾ ਵਿਖੇ ਬਾਲ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਿਮਾਂਸ਼ੂ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਸੁਰੱਖਿਆ ਦਫ਼ਤਰ ਦੇ ਸ਼ੋਸ਼ਲ ਵਰਕਰ ਭੂਸ਼ਣ ਸਿੰਗਲਾ ਨੇ ਪੋਕਸੋ ਐਕਟ 2012 (ਪ੍ਰੋਟੈਕਸ਼ਨ ਆਫ਼ ਚਿਲਡਰਨ) ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਬੱਚੇ ਨੂੰ ਨਸ਼ੇ ਲਈ ਵਰਤਣਾ ਆਦਿ ਕਾਨੂੰਨੀ ਅਪਰਾਧ ਹਨ।ਉਨ੍ਹਾਂ ਦੱਸਿਆ ਕਿ ਬਾਲ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਅਪਰਾਧਾਂ ਲਈ ਸਖ਼ਤ ਕਾਨੂੰਨ, ਜ਼ੁਰਮਾਨਾ ਅਤੇ ਸਜ਼ਾ ਵੀ ਨਿਰਧਾਰਤ ਕੀਤੇ ਹੋਏ ਹਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …