Saturday, September 12, 2026

ਡੀ.ਏ.ਵੀ ਪਬਲਿਕ ਸਕੂਲ ਨੇ 300 ਮੀਟਰ ਟਾਈਮ ਟਰਾਇਲ ਰੇਸ `ਚ ਹਾਸਲ ਕੀਤਾ ਸਿਲਵਰ ਮੈਡਲ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਕ੍ਰਿਸ਼ਨਾ ਪਬਲਿਕ ਸਕੂਲ ਰਾਏਪੁਰ (ਛੱਤੀਸਗੜ੍ਹ) ਵਿਖੇ ਸੀ.ਬੀ.ਐਸ.ਈ ਨੈਸ਼ਨਲ ਸਕੇਟਿੰਗ PUNJ0812201815ਚੈਂਪੀਅਨਸਿ਼ਪ ਦਾ ਆਯੋਜਨ ਕੀਤਾ ਗਿਆ ਜਿਸ ਵਿੰਚ 900 ਖਿਡਾਰੀਆਂ ਨੇ ਹਿੱਸਾ ਲਿਆ।ਇਸ ਪ੍ਰਤੀਯੋਗਤਾ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਦੱਸਵੀਂ ਜਮਾਤ ਦੀ ਵਿਦਿਆਰਥਣ ਮਹਿਕ ਗੁਪਤਾ ਨੇ ਅੰਡਰ-16 ਉਮਰ ਵਰਗ ਦੀ 300 ਮੀਟਰ ਟਾਈਮ ਟਰਾਇਲ ਰੇਸ ਵਿੱਚ ਸਿਲਵਰ ਮੈਡਲ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
    ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਇਸ ਪ੍ਰਾਪਤੀ `ਤੇ ਵਧਾਈ ਦਿੱਤੀ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥਣ ਮਹਿਕ ਗੁਪਤਾ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply