ਨਵੀਂ ਦਿੱਲੀ, 29 ਅਗਸਤ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ, ਜਿਥੋਂ ਚੜ੍ਹਦੀਕਲਾ ਟਾਈਮ ਟੀ.ਵੀ ਅਤੇ ਸਾਡਾ ਚੈਨਲ ਤੇ ਹੋਣ ਵਾਲੇ ਕੀਰਤਨ ਅਤੇ ਕਥਾ ਪ੍ਰੋਗਰਾਮ ਦੇ ਸਿੱਧੇ ਪ੍ਰਸਾਰਣ ਦਾ ਅਨੰਦ ਸੰਸਾਰ ਭਰ ਦੀਆਂ ਸੰਗਤਾਂ ਮਾਣਦੀਆਂ ਹਨ, ਨੂੰ ਵਧੇਰੇ ਪ੍ਰਭਾਵੀ ਬਨਾਉਣ ਲਈ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਗੁਰਦੁਆਰਾ ਕਮੇਟੀ ਵਲੋਂ ਦਿੱਲੀ ਵਿੱਚ ਪਹਿਲੀ ਵਾਰ ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਦਮਦਮੀ ਟਕਸਾਲ (ਜੱਥਾ ਭਿੰਡਰਾਂ-ਮਹਿਤਾ) ਦੇ ਮੁੱਖੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਦੇ ਕਥਾ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦਸਿਆ ਕਿ ਸੰਤ ਬਾਬਾ ਹਰਨਾਮ ਸਿੰਘ ਗੁ. ਬੰਗਲਾ ਸਾਹਿਬ ਵਿਖੇ 31 ਅਗਸਤ ਤੋਂ 7 ਸਤੰਬਰ ਤਕ ਅਤੇ ਗੁ. ਸੀਸਗੰਜ ਸਾਹਿਬ ਵਿਖੇ 8 ਅਤੇ 9 ਸਤੰਬਰ ਨੂੰ ਸਵੇਰੇ 7.30 ਤੋਂ 8.30 ਵਜੇ ਤਕ ਗੁਰਮਤਿ ਵਿਚਾਰਾਂ ਨਾਲ ਗੁਰ-ਸ਼ਬਦ ਦੀ ਕਥਾ ਕਰਨਗੇ। ਉਨ੍ਹਾਂ ਦਸਿਆ ਕਿ ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਸਵੇਰੇ 7.30 ਤੋਂ 8.30 ਵਜੇ ਤਕ ਗੁਰਦੁਆਰਾ ਬੰਗਲਾ ਸਾਹਿਬ ਤੋਂ ਚੜ੍ਹਦੀਕਲਾ ਟਾਈਮ ਟੀਵੀ ਅਤੇ ਗੁਰਦੁਆਰਾ ਸੀਸਗੰਜ ਤੋਂ ਸਾਡਾ ਚੈਨਲ ਪੁਰ ਹੋਵੇਗਾ।
Check Also
9 ਰੋਜ਼ਾ ਦੋਸਤੀ ਇੰਟਰਨੈਸ਼ਨਲ ਥੀਏਟਰ ਫੈਸਟੀਵਲ ’ਚ ਹਿੱਸਾ ਲੈ ਕੇ ਲਾਹੌਰ ਤੋਂ ਵਤਨ ਪਰਤੇ ਮੰਚ-ਰੰਗਮੰਚ ਦੇ ਕਲਾਕਾਰ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਅਜੋਕਾ ਥੀਏਟਰ ਲਾਹੌਰ (ਪਾਕਿਸਤਾਨ) ਵਲੋਂ ਕਰਵਾਏ ਗਏ 9 …