ਪਠਾਨਕੋਟ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਹਰੇਕ ਤਰਾਂ ਦੇ ਜੀਵਨ ਭਾਵੇਂ ਮੁਨੱਖ ਹੋਵੇ ਜਾਂ ਪਸ਼ੂ ਜਾਂ ਪੌਦੇ ਹੋਣ, ਲਈ ਕੁਦਰਤ ਵੱਲੋਂ ਤਿੰਨ ਕੁਦਰਤੀ ਸੋਮੇ ਹਵਾ,
ਪਾਣੀ ਅਤੇ ਮਿੱਟੀ ਬਹੁਤ ਜ਼ਰੂਰੀ ਹਨ ਇਸ ਲਈ ਇਨਾਂ ਤਿੰਨਾਂ ਦਾ ਸ਼ੁਧ ਹੋਣਾ ਬਹੁਤ ਜ਼ਰੂਰੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਪ੍ਰਿੰਸੀਪਲ ਸਤਿਗੁਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਦੇ ਸਹਿਯੋਗ ਨਾਲ ਮਨਾਏ ਗਏ ਵਿਸ਼ਵ ਮਿੱਟੀ ਦਿਵਸ ਮੌਕੇ ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਹੇ।ਇਸ ਮੌਕ ਅੰਸ਼ੁਮਨ ਸ਼ਰਮਾ ਖੇਤੀਬਾੜੀ ਉਪ ਨਿਰੀਖਕ, ਸੁਖਜਿੰਦਰ ਸਿੰਘ ਏ.ਟੀ.ਐਮ, ਸੁਭਾਸ਼ ਕੁਮਾਰ ਸਮੇਤ ਸਮੂਹ ਅਧਿਆਪਕ ਸਹਿਬਾਨ ਹਾਜ਼ਰ ਸਨ।
ਡਾ. ਅਮਰੀਕ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਮਹਿਸੂਸ ਕੀਤਾ ਗਿਆ ਕਿ ਮਿੱਟੀ ਹੀ ਅਜਿਹੀ ਕੁਦਰਤ ਵਲੋਂ ਬਖਸ਼ੀ ਅਨਮੋਲ ਦਾਤ ਹੈ, ਜਿਸ ਤੋਂ ਭੋਜਨ, ਪਾਣੀ, ਲੱਕੜ ਆਦਿ ਅਨੇਕਾਂ ਮਨੁੱਖੀ ਜੀਵਨ ਲਈ ਲੋੜੀਦੇ ਪਦਾਰਥ ਮਿਲਦੇ ਹਨ, ਪਰ ਬਹੁਤ ਲੰਮੇ ਸਮੇਂ ਤੱਕ ਮਿੱਟੀ ਦੀ ਮਹੱਤਤਾ ਨੂੰ ਅਣਗੌਲਿਆਂ ਕੀਤਾ ਗਿਆ।ਉਨਾਂ ਕਿਹਾ ਕਿ ਮਿੱਟੀ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸੰਯੁਕਤ ਰਾਸ਼ਟਰ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਹਰ ਸਾਲ 5 ਦਸੰਬਰ ਨੂੰ ਵਿਸਵ ਮਿੱਟੀ ਦਿਵਸ ਮਨਾਇਆ ਜਾਵੇ ਤਾਂ ਜੋ ਕਿਸਾਨਾ ਅਤੇ ਹੋਰਨਾਂ ਲੋਕਾਂ ਅੰਦਰ ਜਾਗਰੁਕਤਾ ਪੈਦਾ ਕੀਤੀ ਜਾ ਸਕੇ।
ਡਾ. ਅਮਰੀਕ ਸਿੰਘ ਨੇ ਮਿੱਟੀ ਨੂੰ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੰਤੁਲਿਤ ਅਤੇ ਸੁਚੱੱਜੀ ਵਰਤੋਂ ਨਾਂ ਕਰਨ ਪੰਜਾਂ ਦਰਿਆਵਾਂ ਦੀ ਜਰਖੇਜ਼ ਮਿੱਟੀ ਬੰਜਰ ਬਨਣ ਦੇ ਨੇੜੇ ਪਹੁੰਚ ਗਈ ਹੈ ਅਤੇ ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸਾਨੂੰ ਮਿੱਟੀ ਦੀ ਮਹੱਤਤਾ ਨੂੰ ਸਮਝਣਾ ਪਵੇਗਾ ਅਤੇ ਅਜਿਹੀਆਂ ਯੋਜਨਾਵਾਂ ਬਨਾਉਣੀਆਂ ਪੈਣਗੀਆਂ ਜਿਸ ਨਾਲ ਮਿੱਟੀ ਦਾ ਪੁਰਾਣਾ ਰੂਪ ਵਾਪਸ ਆ ਸਕੇ ਤਾਂ ਜੋ ਭਵਿੱਖ ਵਿੱਚ ਇਸ ਮਿੱਟੀ ਤੋਂ ਸਿਹਤਮੰਦ ਭੋਜਨ ਪ੍ਰਾਪਤ ਕਰ ਸਕੀਏ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media