ਤਰਨ ਤਾਰਨ, 9 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ
ਅੱਜ ਖਡੂਰ ਸਾਹਿਬ ਦੇ ਪਿੰਡ ਭਰੋਵਾਲ ਵਿਖੇ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਤ ਕੀਤਾ।ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਮਜੀਠੀਆ ਤੇ ਬਾਦਲ ਪਰਿਵਾਰ `ਅਕਾਲ ਤਖ਼ਤ ਸਾਹਿਬ` ਵਿਖੇ ਲਾਮ ਲਸ਼ਕਰ ਨਾਲ ਆ ਕੇ ਖਿਮਾਂ ਜਾਚਨਾ ਦੇ ਬਹਾਨੇ ਲੋਕਾਂ ਨੂੰ ਗੁਮਰਾਹ ਕਰ ਰਹੇ ਹੈ।ਪਰ ਇਹਨਾਂ ਵਲੋਂ ਕੀਤੀਆਂ ਗਲਤੀਆਂ ਕਾਰਨ ਹੁਣ ਸਭ ਕੁੱਝ ਸਾਫ਼ ਹੋ ਚੁੱਕਾ ਹੈ ਅਤੇ ਲੋਕ ਇਹਨਾਂ ਦੇ ਝੂਠੇ ਬਹਿਕਾਵੇ ਵਿੱਚ ਨਹੀਂ ਆਉਣਗੇ।ਉਨਾਂ ਕਿਹਾ ਕਿ ਇਹਨਾਂ ਦੇ ਗੁਨਾਹ ਕਿਸੇ ਕੀਮਤ `ਤੇ ਬਖਸ਼ੇ ਨਹੀਂ ਜਾ ਸਕਦੇ ਅਤੇ ਮਜੀਠੀਆ ਤੇ ਬਾਦਲ ਪਰਿਵਾਰ ਦਾ ਨਾਂ ਇਤਿਹਾਸ ਦੇ ਪੰਨਿਆਂ ਵਿਚ ਕਾਲੇ ਅੱਖਰਾਂ ਵਿਚ ਦਰਜ਼ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੀ ਇਸ ਪਰਿਵਾਰ ਦਾ ਕਬਜ਼ਾ ਹੈ, ਜੋ ਇਸ ਸਿੱਖ ਸੰਸਥਾ ਨੂੰ ਆਪਣੇ ਢੰਗ ਨਾਲ ਹੀ ਚਲਾਉਂਦਾ ਹੈ, ਜਿਸ ਨਾਲ ਸਿੱਖ ਪੰਥ ਦੀ ਮਰਿਆਦਾ ਦਾ ਉਲੰਘਣ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੀਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਇਸ ਪਰਿਵਾਰ ਦੇ ਕਬਜ਼ੇ ਵਿਚੋਂ ਸ਼਼੍ਰੋਮਣੀ ਕਮੇਟੀ ਨੂੰ ਮੁਕਤ ਕਰਾਇਆ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਅਸ਼ੀਰਵਾਦ ਲੈ ਕੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਕੀਤਾ ਜਾਵੇਗਾ ਅਤੇ ਇਹ ਅਕਾਲੀ ਦਲ ਸੂਬੇ ਦੇ ਹਰ ਵਰਗ ਲਈ ਕੰਮ ਕਰੇਗਾ ਤਾਂ ਜੋ ਪੰਜਾਬ ਵਿੱਚ ਖੁਸ਼ਹਾਲੀ ਆ ਸਕੇ।ਉਨ੍ਹਾਂ ਲੋਕਾਂ ਨੂੰ 16 ਦਸੰਬਰ ਨੂੰ ਨਵੇਂ ਅਕਾਲੀ ਦਲ ਦੇ ਗਠਨ ਕਰਨ ਵਾਲੇ ਦਿਨ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਵਿੰਦਰ ਸਿੰਘ ਵੇਈਂ ਪੂਈਂ, ਅਜਮੇਰ ਸਿੰਘ, ਸਰਪੰਚ ਜ਼ਬਰ ਸਿੰਘ, ਬਲਦੇਵ ਸਿੰਘ ਕੱਲਾ, ਕੈਪਟਨ ਦਲਬੀਰ ਸਿੰਘ, ਭੁਪਿੰਦਰ ਸਿੰਘ ਖੱਖ, ਸਰਪੰਚ ਅਮਰਜੀਤ ਸਿੰਘ ਖੇਲਾ, ਸਰਪੰਚ ਮਨਜਿੰਦਰ ਸਿੰਘ ਭੋਈਆਂ, ਸਰਪੰਚ ਰਾਜਬੀਰ ਸਿੰਘ ਵੇਈਂ ਪੂਈਂ, ਓ.ਐਸ.ਡੀ ਦਮਨਜੀਤ ਸਿੰਘ, ਸਰਪੰਚ ਭੁਪਿੰਦਰ ਸਿੰਘ ਫਤਿਹਾਬਾਦ, ਸੰਮਤੀ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ ਭਰੋਵਾਲ, ਜਤਿੰਦਰ ਸਿੰਘ, ਹਰਜਿੰਦਰ ਸਿੰਘ ਢੋਟੀਆਂ ਚੰਦ ਭੈਹਿਲ, ਅਵਤਾਰ ਸਿੰਘ ਬੱਬੂੂ ਬਲਜਿੰਦਰ ਸਿੰਘ ਪੱਪੂ ਆਦਿ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media