Wednesday, July 16, 2025
Breaking News

ਭਗਵਾਨ ਵਾਲਮੀਕ ਤੀਰਥ ਵਿਖੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ-ਡਿਪਟੀ ਕਮਿਸ਼ਨਰ

PPN29081409ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਭਗਵਾਨ ਵਾਲਮੀਕ ਤੀਰਥ ਵਿਖੇ ਚੱਲ ਰਹੇ ਵੱਖ ਵੱਖ ਵਿਕਾਸ ਪਾ੍ਰਜੈਕਟਾਂ ਦਾ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰ੍ਰਿਮਤਸਰ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਮੌਕੇ ਤੇ ਦੌਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕ ਤੀਰਥ ਵਿਖੇ ਪਨੋਰਮਾ, ਸੰਗਤ ਹਾਲ, ਲੰਗਰ ਹਾਲ ਅਤੇ ਬੱਸ ਸਟੈਂਡ ਸਮੇਤ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜਾ ਲੈਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਮੂਹ ਕਾਰਜਾਂ ਨੂੰ ਸਚਾਰੂ ਅਤੇ ਸਮਾਂਬੱਧ ਸਮੇਂ ਅਨੁਸਾਰ ਵਿਕਾਸ ਕਾਰਜ ਮੁਕੰਮਲ ਕੀਤੇ ਜਾਣ।
ਇਸ ਮੌਕੇ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੱਲਬਾਤ ਕਰਦਿਆਂ ਕਿਹਾ ਕਿ ਸz ਪਕਰਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਸੁਯੋਗ ਅਗਵਾਈ ਹੇਠ ਸੂੁਬਾ ਸਰਕਾਰ ਵੱਲੋਂ ਵੱਖ ਵੱਖ ਧਾਰਮਿਕ ਅਸਥਾਨਾਂ ਦੀ ਸੇਵਾ ਸੰਭਾਲ ਅਤੇ ਉਨ੍ਹਾਂ ਨੂੰ ਇਤਿਹਾਸਕ ਪੱਖ ਤੋਂ ਹੋਰ ਆਉਣ ਵਾਲੀਆਂ ਪੀੜੀਆਂ ਨੂੰ ਇਨ੍ਹਾਂ ਅਸਥਾਨਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਗ਼ਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਨੂੰ ਇਕ ਵਿਰਾਸਤੀ ਸ਼ਹਿਰ ਵਜੋਂ ਉਭਾਰਨ ਤਹਿਤ ਇਥੇ ਸਥਾਪਤ ਵੱਖ ਵੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਵਿਕਾਸ ਲਈ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਭਗਵਾਨ ਵਾਲਮੀਕ ਤੀਰਥ ਦੀ ਸੁੰਦਰਤਾ ਅਤੇ ਇਸ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨੂੰ ਦੇਖਦੇ ਹੋਏ ਂਇਥੇ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾ ਵਿਕਾਸ ਕਾਰਜਾਂ ਵਿੱਚ ਕੋਈ ਢਿੱਲ-ਮੱਠ ਨਾ ਵਰਤਣ ਸਬੰਧੀ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਸਬੰਧਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply