ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਮਾਨਵ ਅਧਿਕਾਰ ਦਿਵਸ ਦੇ ਮੌਕੇ ਖ਼ਾਸ ਸਭਾ ਦਾ ਆਯੋਜਨ ਕੀਤਾ ਗਿਆ।1948 `ਚ ਯੂਨਾਇਟਡ ਨੇਸ਼ਨਜ ਜਨਰਲ ਅਸੈਬਲੀ ਵਿੱਚ ਇਸ ਦਿਨ ਨੂੰ ਮਾਨਵ ਅਧਿਕਾਰ ਦਿਵਸ ਦੇ ਤੌਰ `ਤੇ ਮਨਾਉਣ ਦਾ ਪ੍ਰਣ ਲਿਆ ਗਿਆ ਸੀ।ਵਿਦਿਆਰਥੀਆਂ ਵੱਲੋਂ ਰੋਲ ਪਲੇਅ ਦੁਆਰਾ ਆਪਣੇ ਅਧਿਕਾਰਾਂ ਤੋਂ ਅਣਜਾਣ ਲੋਕਾਂ ਨੂੰ ਜਾਗਰਿਤ ਕਰਵਾਇਆ ਗਿਆ ।
ਇਸ ਮੌਕੇ ਆਪਣੇ ਸੁਨੇਹੇ ਵਿੱਚ ਪੰਜਾਬ ਜ਼ੋਨ-ਏੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰ ਅਤੇ ਕਰਤਵ ਪ੍ਰਤੀ ਸੁਚੇਤ ਰਹਿਣ ਲਈ ਕਿਹਾ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਸਿੱਖਿਆ ਮਨੁੱਖ ਦੇ ਜੀਵਨ ਵਿੱਚ ਆਪਣੇ ਹੱਕ ਪ੍ਰਾਪਤ ਕਰਨ ਲਈ ਇਕ ਖ਼ਾਸ ਭੂਮਿਕਾ ਨਿਭਾਉਂਦੀ ਹੈ।ਇਸ ਲਈ ਮਨੁੱਖ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿ ਕੇ ਉਨ੍ਹਾਂ ਨੂੰ ਸਾਕਾਰਾਤਮਕ ਢੰਗ ਨਾਲ ਆਪਣੇ ਜੀਵਨ ਵਿੱਚ ਅਪਨਾਉਣਾ ਚਾਹੀਦਾ ਹੈ ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …