ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ,
ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ ਕਿ ਜੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕੋਈ ਵੀ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਮਾਲਕ ਆਪਣੀਆਂ ਇਹਨਾਂ ਜਗ੍ਹਾਵਾਂ ਵਿੱਚ ਕਿਸੇ ਵਿਅਕਤੀ ਨੂੰ ਰਿਹਾਇਸ਼ ਦੇਂਦਾ ਹੈ ਤਾਂ ਉਸ ਵਿਅਕਤੀ ਦਾ ਅਤੇ ਉਸ ਦੇ ਨਾਲ ਆਏ ਹੋਰ ਵੀ ਸਾਥੀਆਂ ਦਾ ਨਾਮ, ਪਤਾ, ਥਾਣਾ ਆਦਿ ਸਬੰਧੀ ਤਸਦੀਕਸ਼ੁਦਾ ਕਾਗਜ਼ਾਤ ਲੈ ਕੇ ਆਪਣੇ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ ਗੈਸਟ ਹਾਊਸ ਦੇ ਰਜਿਸਟਰ ਵਿੱਚ ਇੰਦਰਾਜ ਕਰੇਗਾ। ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ।ਇਹ ਹੁਕਮ 6 ਫਰਵਰੀ 2019 ਤੱਕ ਲਾਗੂ ਰਹੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media