Tuesday, July 28, 2026

ਕੀਮਤੀ ਜਾਨਾਂ ਬਚਾਉਣ `ਚ ਸਹਾਈ ਹੋਣਗੇ ਰਿਫਲੈਕਟਰ – ਐਸ.ਐਸ.ਪੀ

ਭੀਖੀ/ਮਾਨਸਾ, 11 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਉਣ ਵਾਲੇ ਦਿਨਾਂ ਵਿਚ ਧੁੰਦ ਦੇ ਪ੍ਰਕੋਪ ਕਾਰਨ ਸੰਭਾਵੀ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ PUNJ1112201802ਮੱਦੇਨਜ਼ਰ ਯੁਵਕ ਸੇਵਾਵਾਂ ਵਿਭਾਗ ਅਤੇ ਐਨ.ਐਸ.ਐਸ ਯੂਨਿਟ ਦੇ ਸਹਿਯੋਗ ਨਾਲ ਐਸ.ਐਸ.ਪੀ ਮਨਧੀਰ ਸਿੰਘ ਨੇ ਅੱਜ ਮਾਨਸਾ ਕੈਂਚੀਆਂ ਤੋਂ ਵਾਹਨਾਂ ਤੇ ਰਿਫਲੈਕਟਰ ਲਗਵਾਉਣ ਦੀ ਮੁਹਿੰਮ ਦੀ ਸ਼ੁਰੂਅਤ ਕੀਤੀ।
    ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਰਾਤ ਸਮੇਂ ਸੜਕਾਂ `ਤੇ ਰੋਜ਼ਾਨਾਂ ਹੀ ਦੁਰਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਜਿਸ ਕਰਕੇ ਅਜਾਈਂ ਹੀ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤਦੇ ਹੋਏ ਇਸ ਪ੍ਰਤੀ ਧਿਆਨ ਦੇਣ ਦੀ ਲੋੜ ਹੈ।ਉਨ੍ਹਾਂ ਰਾਤ ਸਮੇਂ ਸਫ਼ਰ ਕਰਨ ਵਾਲੇ ਲੋਕਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਆਪਣੇ ਸਾਧਨਾਂ ਤੇ ਰਿਫਲੈਕਟਰ ਲਗਵਾਉਣ ਤਾਂ ਜੋ ਰਾਤ ਸਮੇਂ ਕਿਸੇ ਵੀ ਕਿਸਮ ਦੀ ਦੁਰਘਟਨਾ ਤੋਂ ਬਚਿਆ ਜਾ ਸਕੇ।
    ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਮਾਨ ਨੇ ਕਿਹਾ ਕਿ ਯੂਵਕ ਸੇਵਾਵਾਂ ਵਲੋਂ ਚਲਾਈ ਇਸ ਮੁਹਿੰਮ ਤਹਿਤ ਵਲੰਟੀਅਰਾਂ ਵਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਲੋਕਾਂ ਨੂੰ ਵਹੀਕਲਾਂ ਤੇ ਰਿਫਲੈਕਟਰ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।ਇਸ ਮੌਕੇ ਐਸ.ਪੀ (ਐਚ) ਮੇਜਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਆਈ.ਟੀ.ਆਈ ਭੈਣੀ ਬਾਘਾ ਅਮਨਦੀਪ ਸਿੰਘ, ਟਰੈਫਿਕ ਇੰਚਾਰਜ ਸੁਰੇਸ਼ ਕੁਮਾਰ, ਮਨਜੀਤ ਸਿੰਘ ਸਿੱਧੂ (ਲੇਖਾਕਾਰ) ਤੋਂ ਇਲਾਵਾ ਆਈ.ਟੀ.ਆਈ ਦੇ ਐਨ.ਐਸ.ਐਸ ਦੇ ਵਲੰਟੀਅਰ ਵਿਦਿਆਰਥੀ ਹਾਜ਼ਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply