ਭੀਖੀ/ਮਾਨਸਾ, 11 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਾਇਰੈਕਟਰ ਐਸ.ਸੀ.ਈ.ਆਰ.ਟੀ (ਸਟੇਟ ਕਾਊਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ)
ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਕੂਲ ਮੁੱਖੀਆਂ ਦੀ ਇਕ ਰੋਜ਼ਾ ਵਰਕਸ਼ਾਪ ਜ਼ਿਲ੍ਹਾ ਸਾਇੰਸ ਸੁਪਰਵਾਈਜਰ ਕੰਵਲਜੀਤ ਸਿੰਘ ਦੀ ਦੇਖ-ਰੇਖ ਹੇਠ ਸਥਾਨਕ ਬੱਚਤ ਭਵਨ ਵਿਖੇ ਕਰਵਾਈ ਗਈ ਵਰਕਸ਼ਾਪ ਵਿਚ 100 ਸਕੂਲਾਂ ਦੇ ਮੁੱਖੀਆਂ ਨੇ ਭਾਗ ਲਿਆ।
ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:) ਮਾਨਸਾ ਸੁਭਾਸ਼ ਚੰਦਰ ਨੇ ਸਕੂਲ ਮੁੱਖੀਆਂ ਨੂੰ ਇਸ ਵਿਸ਼ੇ ਪ੍ਰਤੀ ਗੰਭੀਰ ਹੋਣ ਲਈ ਪ੍ਰੇਰਿਆ। ਵਰਕਸ਼ਾਪ ਦੇ ਰਿਸੋਰਸ ਪਰਸਨ ਕੰਵਲਜੀਤ ਸਿੰਘ ਨੇ ਕਿਸ਼ੋਰਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਢੁੱਕਵੇ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਕਿਸ਼ੋਰ ਅਵਸਥਾ ਸਭ ਤੋ ਅਹਿਮ ਅਵਸਥਾ ਹੈ, ਜਿਸ ਨੂੰ ਸਹਿਯੋਗ ਦੀ ਭਾਵਨਾ ਨਾਲ ਸਹੀ ਦਿਸ਼ਾ ਵੱਲ ਲਿਜਾਇਆ ਜਾ ਸਕਦਾ ਹੈ।ਡਾ: ਜਸਵੀਰ ਸਿੰਘ ਨੇ ਐਚ.ਆਈ.ਵੀ ਦੇ ਬਚਾਓ ਅਤੇ ਜਾਗਰੁਕਤਾ ਸਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਜਗਰੂਪ ਸਿੰਘ ਭਾਰਤੀ ਅਤੇ ਪਰਵਿੰਦਰ ਸਿੰਘ ਕੰਪਿਊਟਰ ਅਧਿਆਪਕ ਨੇ ਵੀ ਸੰਬੋਧਨ ਕਰਦਿਆਂ ਕਿਸ਼ੋਰ ਅਵਸਥਾ ਦੀਆਂ ਚਣੌਤੀਆਂ ਅਤੇ ਖੁਸ਼ੀਆਂ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media