ਦਿੱਲੀ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਮੱਧ ਪ੍ਰਦੇਸ਼ ਵਿੱਚ 114 ਸੀਟਾਂ ਹਾਸਲ ਕਰ ਕੇ ਸਭ ਤੋਂ ਵੱਡੀ ਪਾਰਟੀ ਬਣਨ ਦੇ ਬਾਵਜ਼ੂਦ ਵੀ ਆਪਣੇ ਬਲਬੂਤੇ
ਸਰਕਾਰ ਬਣਾਉਣ ਵਿੱਚ ਅਸਫਲ ਰਹੀ ਕਾਂਗਰਸ ਪਾਰਟੀ ਹੁਣ ਬਸਪਾ ਤੇ ਸਪਾ ਦੀ ਮਦਦ ਨਾਲ ਸਰਕਾਰ ਬਣਾਉਣ ਜਾ ਰਹੀ ਹੈ? ਮਿਲੀ ਜਾਣਕਾਰ ਅਨੁਸਾਰ ਕਾਂਗਸਰ ਨੇ ਮੱਧ ਪ੍ਰਦੇਸ਼ ਵਿਚ ਸਰਕਾਰ ਬਣਾਉਣ ਲਈ ਰਾਜਪਾਲ ਨੂੰ ਆਪਣਾ ਦਾਅਵਾ ਪੇਸ਼ ਕਰ ਦਿਤਾ ਹੈ।ਬਸਪਾ ਸੁਪਰੀਮੋ ਮਿਸ ਮਾਇਆ ਵਤੀ ਤੇ ਸਮਾਜਵਾਦੀ ਨੇਤਾ ਅਖਿਲੇਸ਼ ਯਾਦਵ ਨੇ ਕਾਂਗਰਸ ਨੂੰ ਮੱਧ ਪ੍ਰਦੇਸ਼ ਵਿੱਚ ਸਮਰਥਨ ਦਾ ਐਲਾਨ ਕਰ ਦਿੱਤਾ ਹੈ।ਜਿਕਰਯੋਗ ਹੈ ਕਿ ਬਸਪਾ ਨੂੰ ਚੋਣਾਂ ਵਿੱਚ 2 ਸੀਟਾਂ ਅਤੇ ਸਮਾਜਵਾਦੀ ਵਾਰਟੀ ਨੂੰ 1 ਸੀਟ ਪ੍ਰਾਪਤ ਹੋਈ ਹੈ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media