ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅੰਤਰਗਤ ਚੱਲ ਰਹੇ ਸਕੂਲ ਸ੍ਰੀ ਗੁਰੂ
ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਹੜੇ ਵਿੱਚ ਪ੍ਰੀ-ਪ੍ਰਾਇਮਰੀ ਵਿੰਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਿਰਨਜੋਤ ਕੌਰ ਦੀ ਅਗਵਾਈ ਹੇਠ ਨਰਸਰੀ ਕਲਾਸ ਦੇ ਬੱਚਿਆਂ ਵੱਲੋਂ ਇੱਕ ਰੰਗਾ-ਰੰਗ ਸਲਾਨਾ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਹਰਪ੍ਰੀਤ ਕੌਰ ਪਿ੍ਰੰਸੀਪਲ ਖਾਲਸਾ ਕਾਲਜ ਆਫ ਐਜੂਕੇਸ਼ਨ ਨੇ ਸ਼ਿਰਕਤ ਕੀਤੀ।ਪ੍ਰਿੰਸੀਪਲ ਡਾ. ਅਮਰਪਾਲੀ ਅਤੇ ਸਾਬਕਾ ਪ੍ਰਿੰਸੀਪਲ ਸ੍ਰੀਮਤੀ ਅਸ਼ਮਿਤਾ ਸਿੰਘ ਨੇ ਵਿਸ਼ੇਸ਼ ਮਹਿਮਾਨ ਦੇ ਤੌਰ `ਤੇ ਸ਼ਿਕਰਤ ਕੀਤੀ, ਜਿੰਨਾਂ ਦਾ ਡਾਇਰੈਕਟਰ/ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਸੁਆਗਤ ਕੀਤਾ।
ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਇਸ ਤੋਂ ਬਾਅਦ ਛੋਟੇ-ਛੋਟੇ ਬੱਚਿਆਂ ਵੱਲੋਂ ਸੁਆਗਤੀ ਗੀਤ ਤੇ ਨਾਚ ਪੇਸ਼ ਕੀਤਾ ਗਿਆ।ਇਸ ਪ੍ਰੋਗਰਾਮ ਦਾ ਵਿਸ਼ੇਸ਼ ਆਕਰਸ਼ਣ ਛੋਟੇ-ਛੋਟੇ ਬੱਚਿਆਂ ਦੀ ਫੈਂਸੀ ਡਰੈੱਸ ਦੀ ਪੇਸ਼ਕਸ਼ ਸੀ ਜਿਸ ਵਿੱਚ ਡਾਲਰ, ਏ.ਟੀ.ਐਮ, ਕੁਦਰਤ, ਕੇਕ, ਕੋਲਡ ਡਰਿੰਕ, ਪੰਜਾਬ ਬੋਲਦਾ ਹਾਂ, ਮਾਂ-ਬੋਲੀ ਪੰਜਾਬੀ, ਪੁਲਿਸ, ਆਦਿ ਦੀ ਵੇਸ਼ ਭੂਸ਼ਾ ਵਿੱਚ ਸਜੇ ਬੱਚਿਆਂ ਨੇ ਵਧੀਆ ਪੇਸ਼ਕਾਰੀ ਕੀਤੀ ਜਿਸ ਨੇ ਆਏ ਹੋਏ ਮਹਿਮਾਨਾਂ ਨੂੰ ਕਾਫ਼ੀ ਪ੍ਰਭਾਵਿਤ ਕੀਤਾ।ਪ੍ਰੋਗਰਾਮ ਦੀ ਆਖਰੀ ਪੇਸ਼ਕਸ਼ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਭੰਗੜਾ ‘ਨੀ ਤੂੰ ਕਿੰਨਾ ਸੋਹਣਾ ਨੱਚਦੀ ਹੈ’ ਨੇ ਆਏ ਹੋਏ ਮਹਿਮਾਨਾਂ ਨੂੰ ਨੱਚਣ ਤੇ ਮਜਬੂਰ ਕਰ ਦਿੱਤਾ।ਡਾਇਰੈਕਟਰ/ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਵੀ ਉੱਤਮ ਯੋਗਦਾਨ ਦੇਣ ਸਦਕਾ ਬੱਚਿਆਂ ਨੂੰ ਪ੍ਰੇਰਿਤ ਕੀਤਾ।ਸਕੂਲ ਵੱਲੋਂ ਆਏ ਹੋਏ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਧੰਨਵਾਦ ਕਿਹਾ।ਇਸ ਮੌਕੇ ਵਿਦਿਆਰਥੀਆਂ ਦੇ ਮਾਪੇ, ਅਧਿਆਪਕ, ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
Check Also
ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ ਸੋਲੋ ਪ੍ਰਦਰਸ਼ਨੀ ਦਾ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਉਦਘਾਟਨ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ …
Punjab Post Daily Online Newspaper & Print Media