Monday, September 21, 2026

ਡੀ.ਏ.ਵੀ ਪਬਲਿਕ ਸਕੂਲ `ਚ ਮਨਾਇਆ ਗਿਆ `ਯੂਨੀਸੈਫ਼ ਡੇਅ`

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਯੂਨੀਸੈਫ ਡੇਅ` ਮਨਾਇਆ PUNJ1212201808ਗਿਆ।ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੇ ਕੁਪੋਸ਼ਨ, ਯੋਨ ਸੋਸ਼ਨ, ਬਾਲ ਮਜ਼ਦੂਰੀ ਅਤੇ ਅਨਪੜ੍ਹ ਬੱਚਿਆਂ ਨੁੰ ਚੰਗਾ ਭਵਿੱਖ ਮੁਹੱਈਆ ਕਰਵਾਉਣ ਦੀ ਸਹੁੰ ਚੁੱਕੀ।ਇਸੇ ਵਿਸ਼ੇ ਨਾਲ ਸੰਬੰਧਤ ਗੀਤ ਅਤੇ ਕਵਿਤਾ ਸੁਣਾਈਆਂ ਗਈਆਂ।
ਆਪਣੇ ਸੁਨੇਹੇ ਵਿੱਚ ਪੰਜਾਬ ਜੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਇਹ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਲਈ ਵਧੀਆ ਵਾਤਾਵਰਣ ਸਿਰਜਿਆ ਜਾਵੇ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਆਪਣੇ ਭਾਸ਼ਨ ਵਿੱਚ ਕਿਹਾ ਕਿ ਸਿੱਖਿਆ ਦੇ ਪਸਾਰ ਰਾਹੀਂ ਹੀ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਇਆ ਜਾ ਸਕਦਾ ਹੈ।
ਜਿਕਰਯੋਗ ਹੈ ਕਿ ਯੂਨੀਸੈਫ ਦੀ ਸਥਾਪਨਾ 11 ਦਸੰਬਰ 1946 ਨੂੰ ਯੂਨਾਇਟਿਡ ਨੇਸ਼ਨਜ਼ ਦੀ ਅਸੈਂਬਲੀ ਵਿੱਚ ਕੀਤੀ ਗਈ ਸੀ।ਜਿਸ ਵਿੱਚ ਅਪਾਤਕਲੀਨ ਸਥਿਤੀ `ਚ ਬੱਚਿਆਂ ਨੁੰ ਭੋਜਨ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਸੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply