Tuesday, April 28, 2026

ਗ੍ਰਾਮ ਪੰਚਾਇਤ ਚੋਣਾਂ ਦੀ ਤਿਆਰੀਆਂ ਲਈ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਮੀਟਿੰਗ

ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ 15 ਦਸੰਬਰ ਤੋਂ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗਰਾਮ ਪੰਚਾਇਤ ਆਮ ਚੋਣਾਂ ਦੀ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ PUNJ1212201810ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ।ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਐਸ.ਡੀ.ਐਮ ਅੰਮ੍ਰਿਤਸਰ 1-2 ਸੌਰਵ ਅਰੋੜਾ ਅਤੇ ਵਿਕਾਸ ਹੀਰਾ, ਐਸ.ਡੀ.ਐਮ ਮਜੀਠਾ ਮੈਡਮ ਪਲਵੀ ਚੌਧਰੀ, ਐਸ.ਡੀ.ਐਮ ਅਜਨਾਲਾ ਰਜਤ ਓਬਰਾਏ, ਐਸ.ਡੀ.ਐਮ ਬਾਬਾ ਬਕਾਲਾ ਦੀਪਕ ਭਾਟੀਆ, ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ, ਨਿਤਿਸ਼ ਸਿੰਗਲਾ ਜਾਇੰਟ ਕਮਿਸ਼ਨਰ ਨਗਰ, ਗੌਰਵ ਤੁਰਾ ਏ.ਡੀ.ਸੀ.ਪੀ, ਅੰਗਰੇਜ ਸਿੰਘ ਸਹਾਇਕ ਰਿਜ਼ਨਲ ਟਰਾਂਸਪੋਰਟ ਅਥਾਰਟੀ ਅੰਮ੍ਰਿਤਸਰ ਤੋਂ ਇਲਾਵਾ ਕਈ ਹੋਰ ਅਧਿਕਾਰੀ ਹਾਜ਼ਰ ਸਨ ।
    ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 7 ਦਸੰਬਰ ਨੂੰ ਗਰਾਮ ਪੰਚਾਇਤ ਆਮ ਚੋਣਾਂ-2018 ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਹਨਾਂ ਦੱਸਿਆ ਕਿ 15 ਦਸੰਬਰ ਨੂੰ ਇਹਨਾਂ ਚੋਣਾਂ ਸਬੰਧੀ ਨੋਟੀਫਕੇਸ਼ਨ ਜਾਰੀ ਕੀਤਾ ਜਾਵੇਗਾ, ਜਿਸ ਦੇ  ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ 19 ਦਸੰਬਰ ਤੱਕ ਨਾਮਜ਼ਦਗੀ ਪੱਤਰ ਲਏ ਜਾਣਗੇ।ਉਹਨਾਂ ਦੱਸਿਆ ਕਿ 20 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 21 ਦਸੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ । ਉਹਨਾਂ ਦੱਸਿਆ ਕਿ ਵੋਟਾਂ 30 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਪੋਲਿੰਗ ਸਟੇਸ਼ਨ ‘ਤੇ ਹੀ ਵੋਟਾਂ ਪਾਉਣ ਦੀ ਪ੍ਰਕਿਰਿਆਂ ਖਤਮ ਹੋਣ ਤੋਂ ਬਾਅਦ ਕੀਤੀ ਜਾਵੇਗੀ।ਉਹਨਾਂ ਦੱਸਿਆ ਕਿ ਚੋਣ ਪ੍ਰਕਿਰਿਆਂ 31 ਦਸੰਬਰ 2018 ਨੂੰ ਖਤਮ ਹੋਵੇਗੀ।
     ਸੰਘਾ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ 860 ਪੰਚਾਇਤਾਂ ਲਈ ਵੋਟਾਂ ਪੈਣਗੀਆਂ।ਜ਼ਿਲ੍ਹੇ ਦੇ 9 ਬਲਾਕਾਂ ਵਿਚ 85 ਕਲੱਸਟਰ ਬਣਾਏ ਹਨ, ਜਿੰਨਾਂ ਲਈ 85 ਰਿਟਰਨਿੰਗ ਅਫ਼ਸਰ ਅਤੇ 85 ਸਹਾਇਕ ਰਿਟਰਨਿੰਗ ਅਫ਼ਸਰ ਤਾਇਨਾਤ ਕੀਤੇ ਗਏ ਹਨ।ਉਹਨਾਂ ਦੱਸਿਆ ਕਿ ਇਹਨਾਂ ਚੋਣਾਂ ਲਈ ਜ਼ਿਲ੍ਹੇ ਦੇ 9 ਬਲਾਕਾਂ ਲਈ ਲਗਭਗ 1278 ਪੋਲਿੰਗ ਬੂਥ ਬਣਾਏ ਗਏ ਹਨ ।
     ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਵੱਖ ਵੱਖ 9 ਬਲਾਕਾਂ ਲਈ ਵੱਖ-ਵੱਖ ਰਿਟਰਨਿੰਗ ਅਫਸਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅਜਨਾਲਾ ਲਈ ਐਸ.ਡੀ.ਐਮ ਅਜਨਾਲਾ ਸ੍ਰੀ ਜਤ ਓਬਰਾਏ, ਰਈਆ ਲਈ ਐਸ.ਡੀ.ਐਮ ਬਾਬਾ ਬਕਾਲਾ ਦੀਪਕ ਭਾਟੀਆ, ਜੰਡਿਆਲਾ ਲਈ ਸੌਰਵ ਅਰੋੜਾ, ਮਜੀਠਾ ਲਈ ਐਸ.ਡੀ.ਐਮ ਪਲਵੀ ਚੌਧਰੀ, ਤਰਸਿੱਕਾ ਲਈ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਰਜਨੀਸ਼ ਅਰੋੜਾ, ਚੋਗਾਵਾਂ ਲਈ ਨਿਤਿਸ਼ ਸਿੰਗਲਾ ਜਾਇੰਟ ਕਮਿਸ਼ਨਰ ਨਗਰ ਨਿਗਮ, ਅਟਾਰੀ ਲਈ ਐਸ.ਡੀ.ਐਮ ਅੰਮਿ੍ਰਤਸਰ-2 ਵਿਕਾਸ ਹੀਰਾ, ਵੇਰਕਾ ਲਈ ਏ:.ਈ.ਟੀ.ਸੀ ਅੰਮ੍ਰਿਤਸਰ-1 ਸ੍ਰੀਮਤੀ ਅਮਨਦੀਪ ਕੌਰ ਅਤੇ ਹਰਸ਼ਾ ਛੀਨਾ ਲਈ ਜਿਲ੍ਹਾ ਮਾਲ ਅਫਸਰ ਮੁਕੇਸ਼ ਕੁਮਾਰ ਨੂੰ ਰਿਟਰਨਿੰਗ ਅਫਸਰ ਨਿਯੁੱਕਤ ਕੀਤਾ ਗਿਆ ਹੈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply