ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਿਛਲੇ ਦਿਨੀ ਰਾਏਪੁਰ ਛੱਤੀਸਗੜ੍ਹ ਵਿਖੇ ਹੋਈਆਂ ਸੀ.ਬੀ.ਐਸ.ਈ ਨੈਸ਼ਨਲ ਸਕੇਟਿੰਗ ਖੇਡਾਂ
ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਦੇ ਵਿਦਿਆਰਥੀ ਅਨੁਭਵਪ੍ਰੀਤ ਸਿੰਘ ਨੇ 1000 ਮੀ. ਰੇਸ ਵਿੱਚ ਤਾਂਬੇ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਇਹਨਾਂ ਖੇਡਾਂ ਨੂੰ 7 ਜ਼ੋਨਾਂ ਵਿੱਚ ਵੰਡਿਆ ਗਿਆ ਅਤੇ ਹਰੇਕ ਜ਼ੋਨ ਵਿੱਚੋਂ 2 ਖਿਡਾਰੀਆਂ ਨੇ ਭਾਗ ਲਿਆ।ਇਸੇ ਤਰ੍ਹਾਂ ਪੰਜਾਬ ਸਕੂਲਜ਼ ਖੇਡਾਂ ਜੋ ਅੰਮ੍ਰਿਤਸਰ ਵਿਖੇ 07 ਤੋਂ 09 ਦਸੰਬਰ ਤੱਕ ਹੋਈਆਂ ਸਨ ਉਹਨਾਂ ਵਿੱਚ ਵੀ ਅਨੁਭਵਪ੍ਰੀਤ ਸਿੰਘ ਨੇ ਸੋਨੇ, ਚਾਂਦੀ ਅਤੇ ਤਾਂਬੇ ਦਾ ਤਗਮਾ ਹਾਸਿਲ ਕਰਕੇ ਜਿੱਤ ਪ੍ਰਾਪਤ ਕੀਤੀ। ਵਿਦਿਆਰਥੀ ਦੇ ਸਕੂਲ ਪਹੁੰਚਣ `ਤੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਡਾਇਰੈਕਟਰ/ਪ੍ਰਿੰਸੀਪਲ ਡਾ. ਧਰਮਵੀਰ ਸਿੰਘ, ਖੇਡ ਇੰਚਾਰਜ ਸ੍ਰੀਮਤੀ ਅੰਮ੍ਰਿਤਪਾਲ ਕੌਰ ਨੇ ਅਨੁਭਵਪ੍ਰੀਤ ਸਿੰਘ ਨੂੰ ਉਸ ਦੀ ਜਿੱਤ `ਤੇ ਵਧਾਈ ਦਿੰਦੇ ਹੋਏ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆ।ਇਸ ਮੌਕੇ ਡੀ.ਪੀ.ਈ ਭੁਪਿੰਦਰ ਸਿੰਘ ਵੀ ਹਾਜ਼ਰ ਸਨ।
Check Also
ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ ਸੋਲੋ ਪ੍ਰਦਰਸ਼ਨੀ ਦਾ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਉਦਘਾਟਨ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ …
Punjab Post Daily Online Newspaper & Print Media