Friday, July 31, 2026

ਬੰਗਲਾ ਦੇਸ਼ ਦੇ ਹਾਈ ਕਮਿਸ਼ਨਰ ਸਈਦ ਮੁਅੱਜ਼ਮਾ ਨੇ ਸ਼੍ਰੀ ਹਰਮੰਦਿਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੰਗਲਾ ਦੇਸ਼ ਦੇ ਹਾਈ ਕਮਿਸ਼ਨਰ ਸਈਦ ਮੁਅੱਜ਼ਮਾ ਨੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸਚਖੰਡ PUNJ1312201801ਸ਼੍ਰੀ ਹਰਮੰਦਿਰ ਸਾਹਿਬ ਮੱਥਾ ਟੇਕਿਆ।ਉਨਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦਾ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਈ ਕਮਿਸ਼ਨਰ ਸਈਦ ਮੁਅੱਜਜ਼ਮਾ ਨੇ ਕਿਹਾ ਕਿ ਇਸ ਸਰਬ ਸਾਂਝੇ ਅਸਥਾਨ ਦੇ ਦਰਸ਼ਂ ਕਰਕੇ ਉਨਾਂ ਨੂੰ ਸਕੂਨ ਪ੍ਰਾਪਤ ਹੋਇਆ ਹੈ।ਉਨਾਂ ਦੱਸਿਆ ਕਿ ਬੰਗਲਾਦੇਸ਼ ਵਿੱਚ ਸਿੱਖ ਗੁਰਧਾਮਾਂ ਦੀ ਦੇਖਭਾਲ ਚੰਗੇ ਬਹੁਤ ਬਿਹਤਰੀਨ ਢੰਗ ਨਾਲ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਬੰਗਲਾ ਦੇਸ਼ ਦੀ ਸਰਕਾਰ ਵਲੋਂ ਸਿੱਖ ਭਾਈਚਾਰੇ ਦੀ ਸਹੂਲਤਾ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …

Leave a Reply