ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਅਜੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਉਨਾਂ ਦੇ ਜਨਮ ਅਸਥਾਨ
ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅੱਜ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਸ਼੍ਰੋਮਣੀ ਕਮੇਟੀ ਅਤੇ ਬਾਬਾ ਸੇਵਾ ਸਿੰਘ ਲਾਭ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸਵੇਰ ਵੇਲੇ ਤੋਂ ਕਰਵਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਪੰਥ ਦੇ ਉਘੇ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸ਼ਬਦ ਕੀਰਤਨ ਅਤੇ ਕਥਾ ਵਾਖਿਆਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਇਸ ਸਮੇਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁਖੀ ਤੇ ਨਿਸ਼ਕਾਮ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਨੇ ਹਾਜ਼ਰੀ ਲਵਾ ਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ।ਵੱਡੀ ਗਿਣਤੀ `ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਦਰਸ਼ਨਾਂ ਲਈ ਪੁੱਜੀਆਂ।ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media