ਨਵੀਂ ਦਿੱਲੀ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਅੱਜ ਉਨ੍ਹਾਂ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤਕ ਬੜੀ ਸ਼ਰਧਾਪੂਰਵਕ ਮਨਾਇਆ ਗਿਆ।ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਦਿਵਾਨ ਸਜਾਏ ਗਏ।ਜਿਸ ਵਿੱਚ ਪੰਥ ਪ੍ਰਸਿੱਧ ਰਾਗੀ/ਢਾਡੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ/ਢਾਡੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕਥਾ ਦੀ ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਖਾਲਸਾ ਨੇ ਕੀਤੀ। ਇਸ ਮੌਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਹਾਜਰੀ ਭਰੀ ਅਤੇ ਸੈਂਟਰ ਜੋਨ ਦਿੱਲੀ ਦੇ ਮੇਅਰ ਸ੍ਰੀ ਆਦੇਸ਼ ਗੁਪਤਾ ਨੂੰ ਸਨਮਾਨਿਤ ਕੀਤਾ।
ਆਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਮੇਟੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹਿੰਦੂਸਤਾਨ ਦੀ ਸਭਿਅਤਾ, ਸੰਸਕ੍ਰਿਤੀ, ਧਰਮ, ਨਿਆ ਇੱਜਤ ਆਬਰੂ, ਤਿਲਕ ਜੰਝੂ ਦੀ ਰਾਖੀ ਲਈ ਚਾਂਦਨੀ ਚੌਂਕ ਦੇ ਅਸਥਾਨ ’ਤੇ ਗੁਰੂ ਜੀ ਨੇ ਸ਼ਹਾਦਤ ਦਿੱਤੀ ਜਿਸਦਾ ਕੋਈ ਸਾਨੀ ਨਹੀਂ ਹੈ।ਇਹ ਸ਼ਹਾਦਤ ਲਾਮਿਸਾਲ ਹੈ।ਹਿੰਦੂਸਤਾਨ ’ਚ ਅੱਜ ਜੇਕਰ ਕੋਈ ਵੀ ਆਪਣੇ ਧਰਮ ਦੀ ਪੂਜਾ ਅਰਚਨਾ ਕਰ ਰਿਹਾ ਹੈ ਤਾਂ ਇਹ ਨੌਵੇਂ ਪਾਤਿਸ਼ਾਹ ਦੀ ਦੇਣ ਹੈ।ਉਨ੍ਹਾਂ ਨੇ ਇਸਦੇ ਨਾਲ ਹੀ ਕਸ਼ਮੀਰੀ ਪੰਡਿਤਾਂ ਵੱਲੋਂ ਤਿਲਕ ਜੰਝੂ ਤੇ ਧਰਮ ਦੀ ਰਾਖੀ ਲਈ ਨੌਵੇਂ ਪਾਤਿਸ਼ਾਹ ਦੇ ਦਰਬਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਫਰਿਆਦ ਤੋਂ ਲੈ ਕੇ ਸ਼ਹਾਦਤ ਤੱਕ ਵਿਸਥਾਰ ਪੂਰਵਕ ਜਿਕਰ ਕਰਦਿਆਂ ਕਿਹਾ ਕਿ ਅੱਜ ਅਫਸੋਸ਼ ਨਾਲ ਕਹਿਣਾ ਪੈ ਰਿਹਾ ਹੈ ਕਿ ਅਹਿਸਾਨ ਫਰਾਮੋਸ਼ ਲੋਕਾਂ ਨੇ ਅਜਿਹੇ ਪਵਿੱਤਰ ਤੇ ਪਾਵਨ ਗੁਰੂ ਅਸਥਾਨਾਂ ਨੂੰ ਵੀ ਨਹੀਂ ਬਖਸ਼ਿਆ ਜੋ ਉਨ੍ਹਾਂ ਦੇ ਚਰਨ ਛੋਹ ਅਸਥਾਨ ਹੈ।
ਜਥੇਦਾਰ ਕੁਲਦੀਪ ਸਿੰਘ ਭੋਗਲ ਅਕਾਲੀ ਆਗੂ ਨੇ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਉਪਦੇਸ਼ਾਂ ’ਤੇ ਰੌਸ਼ਨੀ ਪਾਈ।ਇਸ ਸਮੇਂ ਕਰਵਾਏ ਗਏ ਅੰਮ੍ਰਿਤ ਸੰਚਾਰ ਹੋਇਆ `ਚ ਅਨੇਕਾਂ ਪ੍ਰੇਮੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਕਵੀ ਦਰਬਾਰ ’ਚ ਕਵੀ ਸੱਜਣਾ ਨੇ ਨਵੀਂਨ ਕਵਿਤਾਵਾਂ ਰਾਹੀਂ ਗੁਰੂ ਜਸ ਗਾਇਨ ਕੀਤਾ।ਸੰਤ ਬਾਬਾ ਬਚਨ ਸਿੰਘ ਕਾਰਸੇਵਾ ਵਾਲਿਆਂ ਨੇ ਸੰਗਤਾਂ ਨੂੰ ਨਾਮ ਸਿਮਰਨ ਕਰਵਾਇਆ।ਇਸ ਮੌਕੇ ਕਮੇਟੀ ਦੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ, ਪਰਮਜੀਤ ਸਿੰਘ ਰਾਣਾ ਕਮੇਟੀ ਮੈਂਬਰ ਗੁਰਮੀਤ ਸਿੰਘ ਮੀਤਾ, ਜਸਮੇਲ ਸਿੰਘ ਨੋਨੀ, ਅਮਰਜੀਤ ਸਿੰਘ ਪਿੰਕੀ, ਪਰਮਜੀਤ ਸਿੰਘ ਚੰਢੋਕ, ਅਤੇ ਦਲਜੀਤ ਸਿੰਘ ਸਰਨਾ ਆਦਿ ਮੈਂਬਰਾਂ ਨੇ ਹਾਜਰੀਆਂ ਭਰੀਆ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …