ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਦੇ ਵਿਸ਼ੇਸ਼ ਸਹਿਯੋਗ ਤੇ ਪੰਜਾਬੀ ਸਾਹਿਤ ਸਭਾ ਚੌਗਾਵਾਂ ਅਤੇ ‘ਹੈਟਸ-
ਅੱਪ‘ ਟੋਰਾਂਟੋ ਕੈਨੇਡਾ ਵੱਲੋਂ ਰਹਿੰਦੇ ਪਰਵਾਸੀਆਂ ਦੇ ਅੰਦਰਲੇ ਸੱਚ ਦੀ ਬਾਤ ਪਾਉਂਦੀ ਬਲਜੀਤ ਰੰਧਾਵਾ ਦੀ ਨਵ ਪ੍ਰਕਾਸ਼ਿਤ ਪੁਸਤਕ ‘ਲੇਖ ਨਹੀਂ ਜਾਣੇ ਨਾਲ਼’ ਉਤੇ ਗੋਸ਼ਟੀ ਅਤੇ ਰਿਲੀਜ਼ ਸਮਾਰੋਹ ਵਿਰਸਾ ਵਿਹਾਰ ਵਿਖੇ 14 ਦਸੰਬਰ 2018 ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 3.00 ਵਜੇ ਹੋਵੇਗਾ।ਵਿਰਸਾ ਵਿਹਾਰ ਦੇ ਪ੍ਰਧਾਨ ਅਤੇ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਦੱਸਿਆ ਕਿ ਉਕਤ ਸਮਾਗਮ ਵਿੱਚ ਡਾ. ਹਰਚੰਦ ਸਿੰਘ ਬੇਦੀ, ਡਾ. ਦਰਿਆ, ਡਾ. ਸੁਖਦੇਵ ਸਿੰਘ ਖਹਿਰਾ, ਭੁਪਿੰਦਰ ਸਿੰਘ ਮੱਟੂ ਜਿਲ੍ਹਾ ਭਾਸ਼ਾ ਅਫ਼ਸਰ, ਵਿਸ਼ਾਲ ਬਿਆਸ, ਧਰਵਿੰਦਰ ਸਿੰਘ ਔਲਖ ਤੇ ਹੋਰ ਵਿਦਵਾਨਾਂ ਵਲੋਂ ਪੁਸਤਕ ਬਾਰੇ ਵਿਚਾਰ ਚਰਚਾ ਅਤੇ ਪਰਚੇ ਪੜੇ ਜਾਣਗੇ।ਆਯੋਜਕਾਂ ਵਲੋਂ ਸਭ ਸਾਹਿਤ ਪ੍ਰੇਮੀਆਂ ਤੇ ਲੇਖਕਾਂ ਨੂੰ ਇਸ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।ਸ਼ਬਦ ਸਾਂਝ ਵਜੋਂ ਚੇਤਨਾ ਪ੍ਰਕਾਸ਼ਨ ਲੁਧਿਆਣਾ ਵਲੋਂ ਛਾਪੀ ਗਈ ਉਕਤ ਪੁਸਤਕ ਦੀ ਕਾਪੀ ਭੇਂਟ ਕੀਤੀ ਜਾਵੇਗੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media