ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ
ਜੀ ਦਾ 343ਵਾਂ ਸ਼ਹੀਦੀ ਗੁਰਪੁਰਬ 12 ਦਸੰਬਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚੀਫ਼ ਖਾਲਸਾ ਦੀਵਾਨ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਸੰਗਤਾਂ ਨੂੰ ‘ਜੀ ਆਇਆ’ ਕਿਹਾ। ਸੈਂਟਰਲ ਖਾਲਸਾ ਯਤੀਮਖਾਨਾ ਦੇ ਭਾਈ ਸਤਨਾਮ ਸਿੰਘ ਦੇ ਰਾਗੀ ਜਥੇ ਵੱਲੋਂ ਗੁਰੂ ਜਸ ਗਾਇਨ ਕੀਤਾ ਗਿਆ।ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀਆਂ 17 ਟੀਮਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਬਾਈਪਾਸ, ਬਸੰਤ ਐਵੀਨਿਊ, ਗੋਲਡਨ ਐਵੀਨਿਊ, ਸੁਲਤਾਨਵਿੰਡ ਲਿੰਕ ਰੋਡ, ਰਣਜੀਤ ਐਵੀਨਿਊ, ਭਗਤਾਵਾਲਾਂ, ਫਰੈਂਡਜ਼ ਐਵੀਨਿਊ, ਜੀ.ਟੀ.ਰੋਡ ਸਕੂਲ, ਚੌਂਕ ਪਰਾਗਦਾਸ, ਮੱਝਵਿੰਡ ਗੋਪਾਲਪੁਰਾ, ਝਬਾਲ, ਤਰਨ ਤਾਰਨ, ਸ਼ਹੀਦ ਉੱਧਮ ਸਿੰਘ ਮੈਮੋਰੀਅਲ ਸਕੂਲ, ਭਾਈ ਵੀਰ ਸਿੰਘ ਗੁਰਮਤਿ ਵਿਦਿਆਲਾ, ਗੁਰੂ ਤੇਗ ਬਹਾਦਰ ਧਾਰਮਿਕ ਫੁੱਲਵਾੜੀ ਭੰਗੀਆਂ, ਸ੍ਰੀ ਗੁਰੂ ਰਾਮਦਾਸ ਖਾਲਸਾ ਸੀ.ਸੈ. ਸਕੂਲ ਦੁਆਰਾ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਕਾਰਜਕਾਰੀ ਪ੍ਰਧਾਨ ਧੰਨਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਗੁਰਸਿੱਖੀ ਵਾਲਾ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ।ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਈ ਗਈ ਗੁਰਬਾਣੀ ਕੰਠ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਉਪ ਪ੍ਰਧਾਨ ਚੀਫ਼ ਖਾਲਸਾ ਦੀਵਾਨ ਸਰਬਜੀਤ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆ ਵਾਲੇ, ਐਡੀ. ਆਨਰੇਰੀ ਸਕੱਤਰ ਸੰਤੋਖ ਸਿੰਘ ਸੇਠੀ, ਐਡੀ. ਆਨਰੇਰੀ ਸਕੱਤਰ ਅਤੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਜਤਿੰਦਰ ਸਿੰਘ ਭਾਟੀਆ, ਅੰਡਰ ਸੈਕਟਰੀ ਐਜੂਕੇਸ਼ਨਲ ਕਮੇਟੀ ਅਜੀਤ ਸਿੰਘ ਬਰਸਰ, ਸੁਪਰੀਟੈਂਡੈਂਟ ਸੈਂਟਰਲ ਖਾਲਸਾ ਯਤੀਮਖਾਨਾ ਬਲਬੀਰ ਸਿੰਘ ਸੈਣੀ, ਬਲਦੇਵ ਸਿੰਘ ਚੌਹਾਨ ਮੈਂਬਰ ਇੰਚਾਰਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੱਟੀ, ਡਾ. ਜਸਵਿੰਦਰ ਕੌਰ ਮਾਹਲ, ਡਾ. ਅਮਰਪਾਲੀ ਕੌਰ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਦੇ ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਖਾਲਸਾ ਕਾਲਜ ਵਿਖੇ ਨਵੀਂ ਸਿੱਖਿਆ ਨੀਤੀ 2020 ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵਲੋਂ ਭਾਰਤ …
Punjab Post Daily Online Newspaper & Print Media