ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸ’ਗੂ)ੁ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮਦਿਨ ‘ਖੇਡ ਦਿਵਸ’ ਦੇ ਰੂਪ ਵਿੱਚ ਮਨਾ ਕੇ ਇਸ ਮਹਾਨ ਖਿਡਾਰੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ।ਖੇਡ ਦਿਵਸ ਦੇ ਅਵਸਰ ਤੇ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਅਤੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਦੀ ਅਗਵਾਈ ਵਿੱਚ ਸਕੂਲ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਵੱਖੁਵੱਖ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਇਹਨਾਂ ਮੁਕਾਬਲਿਆਂ ਵਿੱਚ ਰੱਸਾ ਖਿੱਚਣਾ, ਸੈੱਕ ਰੇਸ, ਸਕਿਪਿੰਗ ਰੇਸ, ਸਲੋ ਸਾਈਕਲਿੰਗ, ਥ੍ਰੀ ਲੈਗਡ ਰੇਸ, ਚਾਟੀ ਰੇਸ, ਲੇਮਨ ਐਂਡ ਸਪੂਨ ਰੇਸ ਅਤੇ 30 ਮੀਟਰ ਦੀ ਫਲੈਟ ਰੇਸ ਸ਼ਾਮਲ ਸੀ ।ਵਿਦਿਆਰਥੀਆਂ ਦੇ ਨਾਲੁਨਾਲ ਅਧਿਆਪਕਾਂ ਲਈ ਵੀ ਕੁਝ ਮੁਕਾਬਲੇ ਕਰਵਾਏ ਗਏ ਜਿਹਨਾਂ ਦਾ ਸਭਨੇ ਭਰਪੂਰ ਅਨੰਦ ਮਾਣਿਆ।ਅੱਜ ਦੇ ਸਮਾਰੋਹ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਜੀ ਨੇ ਮੁੱਖ ਮਹਿਮਾਨ ਵਜੋਂ ਹਾਜਰੀ ਭਰੀ ਅਤੇ ਖਿਡਾਰੀਆਂ ਦਾ ਹੌਂਸਲਾ ਵਧਾਇਆ।ਵਿਦਿਆਰਥੀਆਂ ਵ’ਲੋਂ ਬੈਂਡ, ਜਿਮਨਾਸਟਿਕ ਅਤੇ ਰੱਸਾ ਟੱਪਣ ਦੇ ਹੁਨਰ ਦਾ ਮੁਜ਼ਾਹਰਾ ਕੀਤਾ ਗਿਆ ।ਸਕੂਲ ਦੇ ਵਿਦਿਆਰਥੀਆਂ ਦੁਆਰਾ ਪੇਸ਼ ਗੀਤਾਂ ਨੇ ਵੀ ਚੰਗਾ ਰੰਗ ਬੰਨ੍ਹਿਆ । ਖੇਡ ਦਿਵਸ ਦੇ ਮੌਕੇ ਤੇ ਸਕੂਲ ਦੀ ਪੁਰਾਣੀ ਵਿਦਿਆਰਥਣ ਅਤੇ ਅੰਤਰਰਾਸ਼ਟਰੀ ਖਿਡਾਰਨ ਨਵਜੀਤ ਕੌਰ ਨੂੰ ਖੇਡਾਂ ਦੇ ਖੇਤਰ ਵਿੱਚ ਪ੍ਰਾਪਤ ਕੀਤੀ ਅਪਾਰ ਸਫਲਤਾ ਲਈ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ।ਸz. ਹਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਤੋਂ ਜਾਣੂ ਕਰਾਉਂਦੇ ਹੋਏ ਵੱਦੁਚੜ੍ਹ ਕੇ ਇਹਨਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ । ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਦੀ ਸ਼ਖਸੀਅਤ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਨੂੰ ਜ਼ਰੂਰੀ ਦੱਸਦੇ ਹੋਏ ਹਰੇਕ ਵਿਦਿਆਰਥੀ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਹਿ’ਸਾ ਲੈਣ ਲਈ ਆਖਿਆ । ਅੱਜ ਦੇ ਖੇਡ ਦਿਵਸ ਵਿੱਚ ਸਪੋਰਟਸ ਡਾਇਰੈਕਟਰ ਸz. ਲਖਬੀਰ ਸਿੰਘ ਖਿਆਲਾ, ਸ. ਅਜੀਤ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਨਿਸ਼ਚਿੰਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਮੰਜੂ, ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਰਵਿੰਦਰ ਕੌਰ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media