Tuesday, May 26, 2026

ਸਰਕਾਰੀ ਸੀਨੀ. ਸੈਕੰ. ਸਕੂਲ ਫੰਗੋਤਾ (ਸਤੀਨ) ਵਲੋਂ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ

ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਯੁਕਤ ਰਾਸ਼ਟਰ ਵਲੋਂ 2002 `ਚ ਕਰਵਾਈ ਅੰਤਰਰਾਸ਼ਟਰੀ ਸਾਇਲ ਸਾਇੰਸ ਯੂਨੀਅਨ ਵਲੋਂ ਸਰਬਸੰਮਤੀ PUNJ1412201804ਨਾਲ ਸਿਫਾਰਸ਼ ਕੀਤੀ ਗਈ ਕਿ ਹਰ ਸਾਲ 5 ਦਸੰਬਰ ਨੂੰ ਵਿਸ਼ਵ ਮਿੱਟੀ ਦਿਵਸ ਮਨਾਇਆ ਜਾਵੇ ਤਾਂ ਜੋ ਕਿਸਾਨਾਂ ਅਤੇ ਹੋਰਨਾਂ ਲੋਕਾਂ ਅੰਦਰ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਇਹ ਵਿਚਾਰ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ ਪਠਾਨਕੋਟ ਨੇ ਪਿੰਸੀਪਲ ਸ਼੍ਰੀਮਤੀ ਮੰਜ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੰਗੋਤਾ (ਸਤੀਨ) ਵਲੋਂ ਮਨਾਏ ਵਿਸ਼ਵ ਮਿੱਟੀ ਦਿਵਸ ਮੌਕੇ ਸਕੂਲ ਦੇ ਖੇਤੀਬਾੜੀ ਵਿਸ਼ੇ ਨਾਲ ਸੰਬੰਧਤ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਹੇ।
 ਖੇਤੀਬਾੜੀ ਅਧਿਆਪਕ ਸੰਦੀਪ ਕੁਮਾਰ, ਮੁਨੀਸ਼ ਕੁਮਾਰ, ਬ੍ਰਹਮ ਦਾਸ, ਰਘਬੀਰ ਸਿੰਘ, ਵਿਜੇ ਕੁਮਾਰ, ਅੰਸ਼ੁਮਨ ਸ਼ਰਮਾ ਖੇਤੀਬਾੜੀ ਉਪ ਨਿਰੀਖਕ, ਸੁਖਜਿੰਦਰ ਸਿੰਘ ਏ.ਟੀ.ਐਮ, ਸੁਭਾਸ਼ ਕੁਮਾਰ ਸਮੇਤ ਸਮੂਹ ਅਧਿਆਪਕ ਹਾਜ਼ਰ ਸਨ।ਬੱਚਿਆਂ ਦੇ ਵਿਸ਼ਵ ਮਿੱਟੀ ਦਿਵਸ ਨਾਲ ਸੰਬੰਧਤ ਪੋਸਟਰ ਬਨਾਉਣ ਦੇ ਮੁਕਾਬਲੇ ਕਰਵਾਏ ਗਏ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਦੀਆਂ ਸਿਫਾਰਸ਼ਾਂ ਦੀਆਂ ਕਿਤਾਬਾਂ ਦਿੱਤੀਆਂ ਗਈਆਂ।
                ਢਾ. ਅਮਰੀਕ ਸਿੰਘ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਮਹਿਸੂਸ ਕੀਤਾ ਗਿਆ ਕਿ ਮਿੱਟੀ ਹੀ ਅਜਿਹੀ ਕੁਦਰਤ ਵਲੋਂ ਬਖਸ਼ੀ ਅਨਮੋਲ ਦਾਤ ਹੈ, ਜਿਸ ਤੋਂ ਭੋਜਨ, ਪਾਣੀ, ਲੱਕੜ ਆਦਿ ਅਨੇਕਾਂ ਮਨੁੱਖੀ ਜੀਵਨ ਲਈ ਲੋੜੀਂਦੇ ਪਦਾਰਥ ਮਿਲਦੇ ਹਨ, ਪਰ ਬਹੁਤ ਲੰਮੇ ਸਮੇਂ ਤੱਕ ਮਿੱਟੀ ਦੀ ਮਹੱਤਤਾ ਨੂੰ ਅਣਗੌਲਿਆਂ ਕੀਤਾ ਗਿਆ।ਡਾ. ਅਮਰੀਕ ਸਿੰਘ ਨੇ ਮਿੱਟੀ ਨੂੰ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੰਤੁਲਿਤ ਤੇ ਸੁਚੱਜੀ ਵਰਤੋਂ ਨਾ ਕਰਨ ਕਰਕੇ ਪੰਜਾਂ ਦਰਿਆਵਾਂ ਦੀ ਜਰਖੇਜ਼ ਮਿੱਟੀ ਬੰਜਰ ਬਨਣ ਦੇ ਨੇੜੇ ਪਹੁੰਚ ਗਈ ਹੈ ਅਤੇ ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸਾਨੂੰ ਮਿੱਟੀ ਦੀ ਮਹੱਤਤਾ ਨੂੰ ਸਮਝਣਾ ਪਵੇਗਾ ਅਤੇ ਅਜਿਹੀਆਂ ਯੋਜਨਾਵਾਂ ਬਨਾਉਣੀਆਂ ਪੈਣਗੀਆਂ ਜਿਸ ਨਾਲ ਮਿੱਟੀ ਦਾ ਪੁਰਾਣਾ ਰੂਪ ਵਾਪਸ ਆ ਸਕੇ।
     ਮੁਨੀਸ਼ ਕੁਮਾਰ ਨੇ ਕਿਹਾ ਕਿ ਸ਼ਹਿਰਾਂ ਵਿੱਚ ਸੀਵਰੇਜ ਦੇ ਅਣਸੋਧੇ ਪਾਣੀ ਦੇ ਦਰਿਆਵਾਂ ਦੇ ਪਾਣੀ ਨਾਲ ਮਿਲ ਕੇ ਜ਼ਮੀਨ ਵਿੱਚ ਜੀਰਨ ਨਾਲ ਮਿੱਟੀ ਪ੍ਰਦੂਸ਼ਣ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਸੰਦੀਪ ਕੁਮਾਰ ਨੇ ਕਿਹਾ ਕਿ ਸ਼ੁੱਧ ਭੋਜਨ ਪੈਦਾ ਕਰਨ ਲਈ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਦੇਸੀ ਖਾਦਾਂ ਦੀ ਵਰਤੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਬਿਨਾ ਜਲਾਇਆਂ ਜ਼ਮੀਨ ਵਿੱਚ ਵਾਹੁਣ ਨੂੰ ਉਤਸ਼ਾਹਿਤ ਕਰਨਾ ਹੋਵੇਗਾ।

Check Also

ਵੋਟਰ ਆਪਣੀ ਪਛਾਣ ਲਈ ਈਪਿਕ ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ – ਜਿਲ੍ਹਾ ਚੋਣ ਅਫਸਰ

ਅਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ …

Leave a Reply