Monday, September 21, 2026

ਅਸਲਾ ਨੇੜਲੇ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ 15 ਦਸੰਬਰ ਤੱਕ ਜਮ੍ਹਾਂ ਕਰਵਾਇਆ ਜਾਵੇ – ਕੁਲਵੰਤ ਸਿੰਘ

ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਆਈ.ਏ.ਐਸ ਨੇ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਪੰਚਾਇਤੀ Pistol Ammunitionਚੋਣ ਪ੍ਰਕਿਰਿਆ ਦੇ ਸ਼ੁਰੂ ਤੋਂ ਲੈ ਕੇ ਅੰਤ ਤੱਕ ਅਮਨ ਤੇ ਕਾਨੂੰਨ ਦੀ ਵਿਵੱਸਥਾ ਨੂੰ ਬਣਾਏ ਰੱਖਣ ਲਈ ਹਥਿਆਰ ਚੁੱਕ ਕੇ ਤੁਰਨ/ਫਿਰਨ ਦੀ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ।ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਅਸਲਾਧਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣਾ-ਆਪਣਾ ਅਸਲਾ 15 ਦਸੰਬਰ 2018 ਨੂੰ ਸ਼ਾਮ 5 ਵਜੇ ਤੱਕ ਨੇੜਲੇ ਦੇ ਪੁਲਿਸ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਹਰ ਹਾਲਤ ਵਿੱਚ ਜਮ੍ਹਾਂ ਕਰਵਾਉਣ।ਅਸਲਾ ਮਿੱਥੇ ਸਮੇਂ ‘ਤੇ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਜਾਬਤਾ ਫੌਜਦਾਰੀ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਲਾਇਸੰਸ ਰੱਦ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਹੁਕਮ ਆਰਮੀ ਪਰਸਨਲ, ਪੈਰਾ ਮਿਲਟਰੀ ਫੋਰਸਾਂ, ਡਿਊਟੀ `ਤੇ ਤਾਇਨਾਤ ਪੁਲਿਸ ਕਰਮਚਾਰੀ ਅਤੇ ਜ਼ਿਲ੍ਹੇ ਵਿੱਚ ਸਥਿਤ ਬੈਂਕਾਂ ਦੀ ਰਾਖੀ ਕਰਨ ਵਾਲੇ ਅਸਲਾ ਲਾਇਸੰਸੀਆਂ `ਤੇ ਲਾਗੂ ਨਹੀਂ ਹੋਵੇਗਾ।ਇਹ ਹੁਕਮ 15 ਦਸੰਬਰ, 2018 ਤੋਂ 2 ਜਨਵਰੀ, 2019 ਤੱਕ ਲਾਗੂ ਰਹੇਗਾ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply