ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਆਯੂਰਵੈਦਿਕ ਯੂਨਾਨੀ ਅਫਸਰ ਕਮ ਡਰੱਗ ਇੰਸਪੈਕਟਰ ਡਾ.
ਕੁਲਵੰਤ ਕੌਰ ਦੀ ਦੇਖ-ਰੇਖ ਹੇਠ ਪਿੰਡ ਮੀਰਥਲ ਵਿਖੇ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਨਰ ਦੇ ਕਲਿਨਿਕ ਦੀ ਜਾਂਚ ਕੀਤੀ ਗਈ ਤੇ ਡਰੱਗ ਸੈਂਪਲ ਭਰੇ ਗਏ।ਇਸ ਦੌਰਾਨ ਡਾ. ਯਸ਼ਵਿੰਦਰ ਤੇ ਡਾ. ਸੋਨਮ ਵੀ ਮੌਜੂਦ ਸਨ।ਡਾ. ਕੁਲਵੰਤ ਕੌਰ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਚੈਕਿੰਗ ਅਭਿਆਨ ਚਲਾਇਆ ਗਿਆ ਹੈ ਅਤੇ ਇਸ ਤਰ੍ਹਾਂ ਦੀਆਂ ਅਚਨਚੇਤ ਚੈਂਕਿੰਗ ਅਗੇ ਵੀ ਜਾਰੀ ਰਹਿਣਗੀਆਂ।ਉਨ੍ਹਾਂ ਦੱਸਿਆ ਕਿ ਆਯੂਰਵੈਦਿਕ ਵਿਭਾਗ ਵਲੋਂ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਡਿਸਪੈਂਸਰੀਆਂ ਦੀ ਸਮੇਂ-ਸਮੇਂ ‘ਤੇ ਚੈਕਿੰਗ ਕੀਤੀ ਜਾਂਦੀ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਨਿਰੋਗ ਰਹਿਣ ਲਈ ਯੋਗਾ ਕਰਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media