ਭੀਖੀ/ ਮਾਨਸਾ, 15 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਇਥੋਂ ਨੇੜਲੇ ਪਿੰਡ ਸਮਾਓ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਵਿੱਚ ਪ੍ਰੀ-ਨਰਸਰੀ ਦੇ
ਵਿਦਿਆਰਥੀਆਂ ਲਈ ਡਿਜ਼ੀਟਲ ਕਲਾਸਾਂ ਦਾ ਵਿਸ਼ੇਸ ਪ੍ਰਬੰਧ ਕੀਤਾ ਗਿਆ ਹੈ।ਸਕੂਲ ਕਮਟੀ ਚੇਅਰਪਰਸਨ ਮੈਡਮ ਅੰਜੂ ਸਿੰਗਲਾ ਨੇ ਦੱਸਿਆ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਆਧੁਨਿਕ ਸ਼ੂਚਨਾ ਪ੍ਰਣਾਲੀ ਅਪਨਾਉਣ ਨਾਲ ਸਿੱਖਿਆ ਅਕਾਊ ਨਹੀ ਲੱਗਦੀ ਬਲਕਿ ਬੱਚੇ ਕਿਤਾਬੀ ਸਿੱਖਿਆ ਨਾਲੋਂ ਸੰਚਾਰ ਵਿਧੀ ਨਾਲ ਜੁੜ ਕੇ ਵਧੇਰੇ ਖੁਸ਼ੀ ਮਹਿਸੂਸ ਕਰਦੇ ਹਨ ਅਤੇ ਉਨ੍ਹਾਂ ਦਾ ਰਵੱਈਆ ਸਿੱਖਿਆ ਅਤੇ ਸਕੂਲ ਪ੍ਰਤੀ ਰਚਨਾਤਮਕ ਅਤੇ ਸਕਰਾਤਮਕ ਬਣ ਜਾਦਾ ਹੈ, ਜੋ ਭੀਵੱਖ `ਚ ਵਿਦਿਆਰਥੀਆਂ ਦੇ ਬੋਧਿਕ ਵਿਕਾਸ਼ ਵਿੱਚ ਸਹਾਈ ਹੁੰਦਾ ਹੈ।ਇਸ ਮੌਕੇ ਸਕੂਲ ਪ੍ਰਿਸੀਪਲ ਕਿਰਨ ਰਾਣੀ, ਪ੍ਰਬੰਧਕ ਰਿਸ਼ਵ ਸਿੰਗਲਾ, ਅਧਿਆਪਕ ਜਸਪ੍ਰੀਤ ਕੌਰ ਅਤੇ ਪ੍ਰਿਅੰਕਾ ਨੇ ਨੰਨੇ ਵਿਦਿਆਰਥੀਆ ਨੂੰ ਉਤਸ਼ਾਹਿਤ ਕੀਤਾ ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media