ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ `ਊਰਜਾ ਬਚਾਓ ਦਿਵਸ` ਤੇ
ਵਿਸ਼ੇਸ਼ ਸਭਾ ਦਾ ਅਯੋਜਨ ਕੀਤਾ।ਊਰਜਾ ਬਚਾਓ, ਊਰਜਾ ਵਧਾਓ ਅਤੇ ਘੱਟ ਊਰਜਾ ਖਰਚ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ।ਵਿਦਿਆਰਥੀਆਂ ਨੇ ਊਰਜਾ ਬਚਾਉਣ ਦੇ ਨਾਲ-ਨਾਲ ਪ੍ਰਦੂਸ਼ਣ ਘਟਾਉਣ ਬਾਰੇ ਆਪਣੇ ਵਿਚਾਰ ਦੱਸੇ।ਬੱਚਿਆਂ ਨੇ ਕਵਿਤਾਵਾਂ ਪੜ੍ਹੀਆਂ ਅਤੇ ਲਘੂ ਨਾਟਕ ਪੇਸ਼ ਕਰਨ ਤੋਂ ਇਲਾਵਾ `ਊਰਜਾ ਵਧਾਓ, ਭਵਿੱਖ ਬਚਾਓ` ਆਦਿ ਨਾਅਰੇ ਵੀ ਲਗਾਏ ।
ਪੰਜਾਬ ਜੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਆਪਣੇ ਸੁਨੇਹੇ ਵਿੱਚ ਊਰਜਾ ਕੁਸ਼ਲਤਾਪੂਰਵਕ ਢੰਗ ਨਾਲ ਪ੍ਰਯੋਗ ਕਰਨ ਅਤੇ ਉਸ ਦੇ ਸਹੀ ਪ੍ਰਮਾਣ ਲਈ ਵਿਦਿਆਰਥੀਆਂ ਦੀ ਪ੍ਰਸੰੰਸਾ ਕੀਤੀ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਊਰਜਾ ਬਚਾਉਣ ਦੀ ਭਾਵਨਾ ਵਿਦਿਆਰਥੀਆਂ ਵਿੱਚ ਬਚਪਨ ਤੋਂ ਹੀ ਹੋਣੀ ਚਾਹੀਦੀ ਹੈ।
Check Also
ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …
Punjab Post Daily Online Newspaper & Print Media