Monday, July 27, 2026

ਕਮਲਨਾਥ ਨੂੰ ਮੁੱਖ ਮੰਤਰੀ ਬਣਾ ਕੇ ਰਾਹੁਲ ਨੇ ਸਿੱਖ ਕੌਮ ਦੇ ਜਖਮਾਂ `ਤੇ ਲੂਣ ਛਿੜਕਿਆ- ਦਮਦਮੀ ਟਕਸਾਲ

ਮਹਿਤਾ ਚੌਕ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਿੱਖ Baba Harnam S Dhumaਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦੇ ਰਾਹੁਲ ਗਾਂਧੀ ਦੇ ਫੈਸਲੇ `ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਸਿੱਖ ਕੌਮ ਦੇ ਜਖਮਾਂ `ਤੇ ਲੂਣ ਛਿੜਕਣ ਤੁਲ ਕਰਾਰ ਦਿਤਾ ਹੈ।
ਦਮਦਮੀ ਟਕਸਾਲ ਦੇ ਬੁਲਾਰੇ ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ `ਚ ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਕਮਲ ਨਾਥ ਦਾ ਕਤਲਆਮ `ਚ ਦੋਸ਼ੀ ਹੋਣ ਬਾਰੇ ਪੁਖਤਾ ਸਬੂਤ ਮੌਜੂਦ ਹਨ।ਇਸ ਨੇ ਸਾਬਿਤ ਕੀਤਾ ਹੈ ਕਿ ਕਾਂਗਰਸ ਅਤੇ ਗਾਂਧੀ ਪਰਿਵਾਰ ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਵਿਚ ਕਮਲ ਨਾਥ ਅੱਜ ਤੱਕ ਕਿਸੇ ਵੀ ਅਦਾਲਤ ਤੋਂ ਦੋਸ਼ ਮੁਕਤ ਨਹੀਂ ਹੋਇਆ।ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਵਿਸ਼ਵ ` ਵੱਸਦੇ ਸਿੱਖਾਂ ਅਤੇ ਇਨਸਾਫ ਪਸੰਦ ਲੋਕਾਂ `ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਇਸ ਲਈ ਕਾਂਗਰਸ ਆਪਣੇ ਫੈਸਲੇ `ਤੇ ਮੁੜ ਵਿਚਾਰ ਕਰਦਿਆਂ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਤੁਰੰਤ ਬਦਲਿਆ ਜਾਣਾ ਚਾਹੀਦਾ ਹੈ। ਚਿਤਾਵਨੀ `ਚ ਉਹਨਾਂ ਕਿਹਾ ਕਿ ਜੇਕਰ ਇਹ ਫੈਸਲਾ ਨਾ ਬਦਲਿਆ ਗਿਆ ਤਾਂ ਕਾਂਗਰਸ ਪਾਰਟੀ ਸਿੱਖ ਕੌਮ ਦੇ ਰੋਸ ਅਤੇ ਰੋਹ ਦਾ ਸਾਹਮਣਾ ਕਰਨਾ ਪਵੇਗਾ। 

 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply