ਪਠਾਨਕੋਟ, 15 ਦਸੰਬਰ (ਪੰਜਾਬ ਪੋਸਟ ਬਿਊਰੋ) – 30 ਦਸੰਬਰ 2018 ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ ਨਾਮਜ਼ਦਗੀ ਪੱਤਰ 15 ਦਸੰਬਰ ਤੋਂ
19 ਦਸੰਬਰ 2018 ਤੱਕ ਦਾਖਲ ਕੀਤੇ ਜਾਣੇ ਹਨ, ਜਿਸ ਲਈ ਵੱਖ-ਵੱਖ ਬਲਾਕਾਂ ਲਈ ਅਲੱਗ-ਅਲੱਗ ਸਥਾਨਾਂ ਦੀ ਚੋਣ ਕਰ ਲਈ ਗਈ ਹੈ।ਇਹ ਜਾਣਕਾਰੀ ਰਾਮਵੀਰ ਜਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਦਿੱਤੀ।
ਜਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ 20 ਦਸੰਬਰ 2018 ਨੂੰ ਕਾਗਜਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 21 ਦਸੰਬਰ 2018 ਦਾ ਦਿਨ ਨਾਮਜਦਗੀ ਪੇਪਰਾਂ ਦੀ ਵਾਪਸੀ ਨਿਰਧਾਰਤ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ 30 ਦਸੰਬਰ ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਉਮੀਦਵਾਰ ਨੂੰ ਸਬੰਧਤ ਆਰ.ਓ ਦੇ ਦਫਤਰ `ਚ ਹੀ ਆਪਣੇ ਨਾਮਜਦਗੀਆਂ ਪੱਤਰ ਦਾਖਲ ਕਰਨੇ ਹੋਣਗੇ।ਉਨ੍ਹਾਂ ਸਮੂਹ ਆਰ.ਓਜ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਸੈਂਟਰ ਤੇ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਲਈ ਪੁਖ਼ਤਾ ਪ੍ਰਬੰਧ ਰੱਖਣ ਤਾਂ ਜੋ ਕਿਸੇ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਸਮੂਹ ਆਰ.ਓਜ ਅਤੇ ਏ.ਆਰ.ਓਜ ਨੂੰ ਹਦਾਇਤ ਕੀਤੀ ਕਿ ਪੰਚਾਇਤੀ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਆਪਣੀ ਹਾਜ਼ਰੀ ਯਕੀਨੀ ਬਣਾਉਣ।
ਇਸ ਮੋਕੇ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਸਬੰਧਤ ਵਿਭਾਗੀ ਅਧਿਕਾਰੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media