ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ
ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ‘ਬੇਦੀ’ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਤਸਦੀਕ ਕਰਵਾ ਕੇ ਕਮੇਟੀ ਦੇ ਮੁੱਖ ਦਫਤਰ ਵਿਖੇ 7 ਜਨਵਰੀ 2019 ਤੀਕ ਜਮ੍ਹਾਂ ਕਰਵਾਉਣ।ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਵੀ ਭੇਜਣ ਅਤੇ ਇਸ ਤੋਂ ਇਲਾਵਾ ਪਾਸਪੋਰਟ ਸਾਈਜ ਦੀ ਫੋਟੋਆਂ ਵੀ ਨਾਲ ਲਗਾਉਣ।ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਪਾਸਪੋਰਟ ਦੀ ਮਿਆਦ 13-10-2019 ਤੀਕ ਹੋਣੀ ਜ਼ਰੂਰੀ ਹੈ।ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਮੁਕੰਮਲ `ਤੇ ਦਰੁੱਸਤ ਵੇਰਵੇ ਭੇਜਣ ਤਾਂ ਜੋ ਵੱਧ-ਵੱਧ ਤੋਂ ਵੀਜ਼ੇ ਲਗਵਾਏ ਜਾ ਸਕਣ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media