Thursday, August 27, 2026

ਖਾਦ ਵਿਕ੍ਰੇਤਾ ਕਿਸਾਨ ਨੂੰ ਯੂਰੀਆ ਖਾਦ ਨਾਲ ਹੋਰ ਖੇਤੀ ਸਮੱਗਰੀ ਜਬਰਨ ਨਹੀਂ ਵੇਚ ਸਕਦਾ- ਡਾ. ਅਮਰੀਕ ਸਿੰਘ

ਪਠਾਨਕੋਟ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਬੇਹਤਰ ਖੇਤੀ ਪਸਾਰ PUNJ1612201809ਸੇਵਾਵਾਂ ਅਤੇ ਮਿਆਰੀ ਖੇਤੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਹਾੜੀ ਮੁਹਿੰਮ ਨੂੰ ਜਾਰੀ ਰੱਖਦਿਆਂ ਖੇਤੀ ਅਧਿਕਾਰੀਆਂ ਦੀ ਟੀਮ ਵੱਲੋਂ ਬਲਾਕ ਪਠਾਨਕੋਟ ਦੇ ਵੱਖ ਵੱਖ ਖਾਦ ਵਿਕ੍ਰੇਤਾਵਾਂ ਦੀਆ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਖਾਦ ਵਿਕ੍ਰੇਤਾਵਾਂ ਵੱਲੋਂ ਵੇਚੀ ਜਾ ਰਹੀ ਯੂਰੀਆ ਖਾਦ ਦੀ ਸਟਾਕ ਪੁਜੀਸ਼ਨ ਚੈਕ ਕੀਤੀ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਟੀਮ ਵਿੱਚ ਸੁਦੇਸ਼ ਕੁਮਾਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਅਰਮਾਨ ਮਹਾਜਨ,ਅਮਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ।ਇਸ ਚੈਕਿੰਗ ਦੌਰਾਨ ਕਿਸਾਨਾਂ ਕੋਲੋਂ ਉਨਾਂ ਦੁਆਰਾ ਖਰੀਦੀ ਖੇਤੀ ਸਮੱਗਰੀ ਦੇ ਬਿੱਲ ਵੀ ਚੈੱਕ ਕੀਤੇ ਗਏ।
ਨੰਗਲ ਭੁਰ ਵਿਖੇ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਬਲਾਕ ਪਠਾਨਕੋਟ ਅੰਦਰ ਹਾੜੀ ਦੀ ਮੁਹਿੰਮ ਬਹੁਤ ਹੀ ਸਫਲਤਾ ਪੂਰਵਕ ਚਲ ਰਹੀ ਹੈ।ਉਨਾਂ ਦੱਸਿਆ ਕਿ ਬਲਾਕ ਪਠਾਨਕੋਟ (ਸਮੇਤ ਸੁਜਾਨਪੁਰ ਅਤੇ ਘਰੋਟਾ) ਕਣਕ ਦੀ ਬਿਜਾਈ ਦਾ ਕੰਮ ਤਕਰੀਬਨ ਮੁਕੰਲ ਹੋ ਚੁੱਕਾ ਹੈ।ਉਨਾਂ ਕਿਹਾ ਕਿ ਕਮਾਦ ਦੀ ਕਟਾਈ ਤੋਂ ਬਾਅਦ ਬੀਜੀ ਜਾਣ ਵਾਲੀ ਪਿਛੇਤੀ ਕਣਕ ਦਾ ਬਿਜਾਈ ਅਗਲੇ ਕੁਝ ਦਿਨਾਂ ਦੌਰਾਨ ਮੁਕੰਮਲ ਹੋ ਜਾਵੇਗੀ।ਉਨਾਂ ਕਿਹਾ ਕਿ ਇਸ ਵਕਤ ਯੂਰੀਆ ਖਾਦ ਕੋਈ ਘਾਟ ਨਹੀਂ ਹੈ।ਉਨਾਂ ਕਿਹਾ ਕਿ ਕੋਈ ਵੀ ਖਾਦ ਵਿਕ੍ਰੇਤਾ ਜਬਰਨ ਕਿਸੇ ਕਿਸਾਨ ਨੂੰ ਯੂਰੀਆ ਖਾਦ ਨਾਲ ਕੋਈ ਵੀ ਖੇਤੀ ਸਮੱਗਰੀ ਜਿਵੇਂ ਸਲਫਰ ਆਦਿ ਨਹੀਂ ਵੇਚ ਸਕਦਾ।ਉਨਾਂ ਕਿਹਾ ਕਿ ਜੇਕਰ ਕੋਈ ਖਾਦ ਵਿਕ੍ਰੇਤਾ ਯੂਰੀਆ ਖਾਦ ਨਾਲ ਕੋਈ ਹੋਰ ਖੇਤੀ ਸਮੱਗਰੀ ਜਬਰਨ ਵੇਚਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply