ਪਠਾਨਕੋਟ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ
ਅਥਾਰਟੀ ਪਠਾਨਕੋਟ ਦਾ ਦੌਰਾ ਕੀਤਾ ਗਿਆ ਅਤੇ ਬਲਵਿੰਦਰ ਸਿੰਘ ਸੁਪਰਡੈਂਟ, ਸਬ-ਜੇਲ੍ਹ ਪਠਾਨਕੋਟ ਵੀ ਮੋਕੇ ਤੇ ਮੌਜੂਦ ਸਨ।
ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨ੍ਹਾਂ ਬੰਦੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ।ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਬਾਰੇ ਵੀ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾ ਇਸ ਅਥਾਰਟੀ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿੱਚ ਬਣਾਏ ਗਏ ਲੀਗਲ ਏਡਕਲਿਨਿਕ ਦਾ ਵੀ ਦੌਰਾ ਕੀਤਾ ਗਿਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media