Thursday, July 3, 2025
Breaking News

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਸਕੂਲ ਵਿਖੇ ਊਰਜਾ ਬਚਾਓ ਦਿਵਸ ਮਨਾਇਆ

ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ-  ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਨਾਏ ਗਏ ਊਰਜਾ ਬਚਾਓ PUNJ1612201811ਦਿਵਸ ਮੌਕੇ ਭਾਸ਼ਣ ਪ੍ਰਤੀਯੋਗਤਾ ਅਤੇ ਪੋਸਟਰ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ।ਇਸ ਪ੍ਰਤੀਯੋਗਤਾ ਵਿੱਚ ਬੱਚਿਆਂ ਨੇ ਸੌਰ ਊਰਜਾ ਦੇ ਮਹੱਤਵ ਅਤੇ ਉਸ ਦੇ ਚਿਰਸਥਾਈ ਵਿਕਾਸ, ਪੁਨਰਉਪਯੋਗੀ ਊਰਜਾ ਯੰਤਰਾਂ ਅਤੇ ਬਾਇਓਗੈਸ ਊਰਜਾ ਦੇ ਉਪਯੋਗ ਅਤੇ ਊਰਜਾ ਨੂੰ ਬਚਾਉਣ ਅਤੇ ਸਹੀ ਤਰੀਕੇ ਨਾਲ ਵਰਤੋਂ ਕਰਨ ਦੇ ਉਪਾਅ ਦੱਸਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ। ਇਸ ਪ੍ਰਤੀਯੋਗਤਾ ਵਿੱਚ ਮਨਸੀਰਤ ਕੌਰ ਅਤੇ ਮੰਨਤ ਨੇ ਪਹਿਲਾ ਸਥਾਨ, ਮਨਰੀਤ ਕੌਰ ਅਤੇ ਅਵਨੀਤ ਕੌਰ ਨੇ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਪ੍ਰਤੀਯੋਗਤਾ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਊਰਜਾ ਦੀ ਸੰਭਾਲ ਕਰਕੇ ਦੇਸ਼ ਦੇ ਵਿਕਾਸ ਅਤੇ ਸਮਾਜ ਕਲਿਆਣ ਵਿੱਚ ਯੋਗਦਾਨ ਪਾਉਣ ਲਈ ਕਿਹਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਊਰਜਾ ਨੂੰ ਬਚਾਉਣ ਅਤੇ ਸਹੀ ਉਪਯੋਗ ਕਰਨ ਲਈ ਵੀ ਪ੍ਰੇਰਿਤ ਕੀਤਾ।ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਊਰਜਾ ਦੀ ਬਚਤ ਕਰਨ ਦਾ ਸੰਦੇਸ਼ ਦਿੱਤਾ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply