31 ਦਸੰਬਰ ਤੱਕ ਕਰਨਾ ਹੋਵੇਗਾ ਆਤਮ ਸਮਰਪਨ
ਦਿੱਲੀ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਮਾਮਲੇ `ਚ ਦਿੱਲੀ ਹਾਈਕੋਰਟ ਨੇ ਦੋਸ਼ੀ ਕਰਾਰ
ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ।ਉਚ ਅਦਾਲਤ ਨੇ 73 ਸਾਲਾ ਸੱਜਣ ਕੁਮਾਰ ਨੂੰ ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਵਲੋਂ ਰਿਹਾਅ ਕਰ ਦੇਣ ਦੇ ਹੁਕਮ ਨੂੰ ਪਲਟ ਦਿੱਤਾ ਹੈ।ਸੱਜਣ ਕੁਮਾਰ ਨੂੰ ਮਾਨਯੋਗ ਹਾਈਕੋਰਟ ਨੇ 31 ਦਸੰਬਰ ਤੱਕ ਆਤਮ ਸਮਰਪਣ ਕਰਨ ਅਤੇ ਸ਼ਹਿਰ ਤੋਂ ਬਾਹਰ ਨਾ ਜਾਣ ਦੇ ਹੁਕਮ ਦਿੱਤੇ ਹਨ।ਸੱਜਣ ਕੁਮਾਰ ਨੂੰ ਦਿੱਲੀ ਦੇ ਰਾਜ ਨਗਰ ਵਿੱਚ ਇੱਕ ਸਿੱਖ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਦੇ ਕਤਲ ਦੇ ਸਲਿਸਿਲੇ `ਚ ਨਾਮਜ਼ੱਦ ਕੀਤਾ ਗਿਆ ਸੀ।
ਜਿਕਰਯੋਗ ਹੈ ਕਿ ਪਿਛਲੇ ਮਹੀਨੇ ਇਸ ਕੇਸ ਦੀ ਪੀੜਤਾ ਚਾਮ ਕੌਰ ਅਤੇ ਇੱਕ ਹੋਰ ਗਵਾਹ ਸ਼ੀਲਾ ਕੌਰ ਨੇ ਸੱਜਣ ਕੁਮਾਰ ਦੀ ਇਸ ਮਾਮਲੇ ਵਿੱਚ ਸ਼ਮੂਲੀਅਤ ਦੀ ਸ਼ਨਾਖਤ ਕੀਤੀ ਸੀ ਅਤੇ ਹੋਰਨਾਂ ਦੇ ਹੌਸਲੇ ਅਤੇ ਦ੍ਰਿੜਤਾ ਨੇ ਦੋਸ਼ੀ ਨੂੰ ਸਲਾਖਾਂ ਪਿਛੇ ਪਹੁੰਚਾਉਣ `ਚ ਅਹਿਮ ਰੋਲ ਅਦਾ ਕੀਤਾ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media