ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਡੀ.ਏ.ਵੀ ਐਮ.ਯੂ.ਐਨ ਮੀਟ ਲੁਧਿਆਣਾ ਦੇ ਡੀ.ਏ.ਵੀ ਪਬਲਿਕ ਸਕੂਲ ਵਿੱਚ 30 ਨਵੰਬਰ ਤੋਂ 2 ਦਸੰਬਰ ਤੱਕ ਹੋਈ ਜਿਸ ਵਿੱਚ ਸਾਰੇ ਪੰਜਾਬ ਤੋਂ 450 ਪ੍ਰਤੀਯੋਗੀ ਸ਼ਾਮਲ ਹੋਏ।ਸਥਾਨਕ ਡੀ.ਏ.ਵੀ ਪਬਲਿਕ ਸਕੂਲ,ਲਾਰੰਸ ਰੋਡ ਦੇ ਵਿਦਿਆਰਥੀ ਦਿਵੇਸ਼ ਸਹਿਦੇਵ ਨੇ ਵਾਦ-ਵਿਵਾਦ ਪ੍ਰਤੀਯੋਗਤਾ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਜਿਸ ਦੀ ਪ੍ਰਤੀਯੋਗਤਾ ਦੇ ਜੱਜਾਂ ਨੇ ਸਰਾਹਨਾ ਕੀਤੀ ।
ਪੰਜਾਬ ਜੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਦਿਵੇਸ਼ ਸਹਿਦੇਵ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਅਜਿਹੇ ਮੁਕਾਬਲਿਆਂ ਲਈ ਉਤਸ਼ਾਹਿਤ ਕੀਤਾ।
ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਮਿਹਨਤ ਹਮੇਸ਼਼ਾਂ ਰੰਗ ਲਿਆਉਂਦੀ ਹੈ ਇਸ ਲਈ ਹਰ ਵਿਦਿਆਰਥੀ ਨੂੰ ਅਜਿਹੀ ਉਪਲਬਧੀ ਲਈ ਮਿਹਨਤ ਕਰਨੀ ਚਾਹੀਦੀ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media