Sunday, April 28, 2024

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਵੀ ਕੀਤਾ ਸਿੱਖ ਕਤਲੇਆਮ ਦੇ ਫੈਸਲੇ ਦਾ ਸਵਾਗਤ

SGPCਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀਆਂ ਨੇ ਵੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜਾ ਦਾ ਸਵਾਗਤ ਕਰਦਿਆਂ ਇਸ ਫੈਸਲੇ ਲਈ ਨਿਆਂ ਪ੍ਰਣਾਲੀ ਦਾ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕਿਹਾ ਕਿ ਅਦਾਲਤ ਵੱਲੋਂ ਸੁਣਾਈ ਗਈ ਇਹ ਸਜਾ ਇੱਕ ਮਾਮਲੇ ਨਾਲ ਸਬੰਧ ਰੱਖਦੀ ਹੈ ਜਦਕਿ ਦਿੱਲੀ ਵਿਚ ਹਜਾਰਾਂ ਦੀ ਗਿਣਤੀ ਵਿਚ ਕੀਤੇ ਸਿੱਖਾਂ ਦੇ ਕਤਲੇਆਮ ਲਈ ਵੀ ਸੱਜਣ ਕੁਮਾਰ ਅਤੇ ਹੋਰ ਦੋਸ਼ੀ ਹਨ।ਉਨ੍ਹਾਂ ਮੰਗ ਕੀਤੀ ਕਿ ਸਿੱਖ ਕਤਲੇਆਮ ਦੇ ਸਾਰੇ ਹੀ ਦੋਸ਼ੀਆਂ ਨੂੰ ਮੌਤ ਦੀ ਸਜਾ ਦਿੱਤੀ ਜਾਵੇ ਅਤੇ ਜਿਸ ਤਰ੍ਹਾਂ ਸਿੱਖਾਂ ਨੂੰ ਕੋਹ ਕੋਹ ਕੇ ਮਾਰਿਆ ਗਿਆ ਸੀ, ਉਹੋ ਜਿਹਾ ਹੀ ਹਸ਼ਰ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਦਾ ਵੀ ਹੋਣਾ ਚਾਹੀਦਾ ਹੈ।
 

Check Also

ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਲਈ ਇਨਕਮ ਟੈਕਸ ਅਤੇ ਰਿਟਰਨ ਦੀ ਈ-ਫਾਈਲਿੰਗ ’ਤੇ ਵਰਕਸ਼ਾਪ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply