Monday, May 13, 2024

ਦਮਦਮੀ ਟਕਸਾਲ ਵਲੋਂ ਸ਼ੱਜਣ ਕੁਮਾਰ ਨੂੰ ਮਿਲੀ ਉਮਰਕੈਦ ’ਤੇ ਤਸੱਲੀ ਦਾ ਪ੍ਰਗਟਾਵਾ

Giani Harnam Khalsaਅੰਮਿ੍ਤਸਰ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਜੋਰ ਦੇ ਕੇ ਕਿਹਾ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਮੌਕੇ ਦੋਸ਼ੀਆਂ ਦੀ ਸਿਆਸੀ ਪੁਸ਼ਤਪਨਾਹੀ ਬਾਰੇ ਦਿੱਲੀ ਹਾਈਕੋਰਟ ਵਲੋਂ ਆਪਣੇ ਫੈਸਲੇ ’ਚ ਕੀਤੇ ਗਏ ਅਹਿਮ ਖੁਲਾਸੇ ਉਪੰਰਤ ਗਾਂਧੀ ਪਰਿਵਾਰ ਨੂੰ ਕਾਂਗਰਸ ਜਾਂ ਕਿਸੇ ਵੀ ਸਿਆਸੀ ਪਾਰਟੀ ਦੀ ਅਗਵਾਈ ਦਾ ਹੁਣ ਕੋਈ ਹੱਕ ਨਹੀਂ ਰਹਿ ਜਾਂਦਾ। ਲਿਹਾਜ਼ਾ ਰਾਹੁਲ ਗਾਂਧੀ ਨੂੰ ਵੀ ਕਾਂਗਰਸ ਦੀ ਅਗਵਾਈ ਤੋਂ ਵੱਖ ਹੋ ਜਾਣਾ ਚਾਹੀਦਾ ਹੈ ਅਤੇ ਸਿਖ ਪੰਥ ਤੋਂ ਆਪਣੇ ਗੁਨਾਹਾਂ ਲਈ ਮੁਆਫੀ ਮੰਗਣੀ ਚਾਹੀਦੀ ਹੈ।ਦਮਦਮੀ ਟਕਸਾਲ ਦੇ ਬੁਲਾਰੇ ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ ’ਚ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸੱਜਣ ਕੁਮਾਰ ਅਤੇ ਸਾਥੀਆਂ ਨੂੰ ਸੁਣਾਏ ਗਏ ਸਜ਼ਾ ਨੂੰ ਘੱਟ ਪਰ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ।

Check Also

ਭਗਤਾਂਵਾਲਾ ਡੰਪ ਮੁੱਦੇ ਨੂੰ ਕੇਂਦਰ ਤੱਕ ਲਿਜਾਇਆ ਜਾਵੇਗਾ – ਸੰਧੂ ਸਮੁੰਦਰੀ

ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ …

Leave a Reply