Friday, November 22, 2024

ਹੈਮਰ ਥਰੋਅ `ਚ ਸੋਨ ਤਗ਼ਮਾ ਜੇਤੂ ਖਿਡਾਰਨ ਅਮਨਦੀਪ ਕੌਰ ਦਾ ਸਵਾਗਤ

64ਵੀਂ ਰਾਸ਼ਟਰੀ ਸਕੂਲ ਐਥਲੈਟਿਕਸ ਚੈਂਪੀਅਨਸ਼ਿਪ-2018 `ਚ ਜਿਤਿਆ ਸੋਨਾ ਤਗ਼ਮਾ
ਭੀਖੀ/ਮਾਨਸਾ, 18 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) –  ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ਤੇ 64ਵੇਂ ਰਾਸ਼ਟਰੀ ਸਕੂਲ ਐਥਲੈਟਿਕਸ PUNJ1812201801ਚੈਂਪੀਅਨਸ਼ਿਪ-2018 ਵਿਚ ਸੋਨ ਤਗ਼ਮਾ ਜਿੱਤਣ ਵਾਲੀ ਖਿਡਾਰਨ ਅਮਨਦੀਪ ਕੌਰ ਦਾ ਅੱਜ ਮਾਨਸਾ ਰੇਲਵੇ ਸਟੇਸ਼ਨ ਪੁੱਜਣ `ਤੇ ਖੇਡ ਵਿਭਾਗ ਵਲੋਂ ਸਵਾਗਤ ਕੀਤਾ ਗਿਆ।
    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਵਿਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਸਨਮਾਨ ਦੇਣ ਨਾਲ ਹੋਰਨਾਂ ਖਿਡਾਰੀਆਂ ਵਿਚ ਵੀ ਉਤਸ਼ਾਹ ਪੈਦਾ ਹੁੰਦਾ ਹੈ ਇਸ ਲਈ ਪ੍ਰਸ਼ਾਸ਼ਨ ਵੱਲੋਂ ਹਰ ਜੇਤੂ ਖਿਡਾਰੀ ਦਾ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖਿਡਾਰਨ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਆ ਜਾਵੇਗਾ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਖੜਕ ਸਿੰਘ ਵਾਲਾ ਦੀ ਅਮਨਦੀਪ ਕੌਰ ਪੁੱਤਰੀ ਬਲੌਰ ਸਿੰਘ ਨੇ ਦਿੱਲੀ ਵਿਖੇ ਹੋਈ ਐਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਹੈਮਰ ਥਰੋਅ `ਚ 50.92 ਮੀਟਰ ਦੂਰੀ `ਤੇ ਆਪਣੀ ਕਾਬਲੀਅਤ ਵਿਖਾਉਂਦਿਆਂ ਸੋਨ ਤਗ਼ਮਾ ਪੰਜਾਬ ਦੀ ਝੋਲੀ ਪਾ ਕੇ ਆਪਣੇ ਇਲਾਕੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।
    ਖੇਡ ਅਫ਼ਸਰ ਨੇ ਦੱਸਿਆ ਕਿ ਅਮਨਦੀਪ ਕੌਰ ਭਾਈ ਘਨ੍ਹੱਈਆ ਅਕੈਡਮੀ ਉਭਾ ਦੀ ਵਿਦਿਅਰਥਣ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਇਥੋਂ ਦੇ ਨੌਜਵਾਨ ਖਿਡਾਰੀ ਖੇਡਾਂ ਵਿਚ ਚੰਗਾ ਨਾਮਣਾ ਖੱਟ ਰਹੇ ਹਨ।
    ਇਸ ਮੌਕੇ ਥਾਣਾ ਮੁੱਖੀ ਸਿਟੀ-1 ਸ੍ਰੀ ਜਸਵੀਰ ਸਿੰਘ, ਬਲਵੰਤ ਭੀਖੀ, ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਬਲਵਿੰਦਰ ਸਿੰਘ, ਅਭਿਸ਼ੇਕ ਸ਼ਰਮਾ ਅਤੇ ਖੇਡ ਵਿਭਾਗ ਵਲੋਂ ਸੀਨੀਅਰ ਸਹਾਇਕ ਮਨਪ੍ਰੀਤ ਸਿੰਘ ਸਿੱਧੂ, ਗੁਰਪ੍ਰੀਤ ਸਿੰਘ, ਸੰਗਰਾਮਜੀਤ ਸਿੰਘ ਤੋਂ ਇਲਾਵਾ ਹਰਜੀਤ ਸਿੰਘ (ਖਿਡਾਰਨ ਅਮਨਦੀਪ ਕੌਰ ਦਾ ਭਰਾ) ਅਤੇ ਪਰਵਿੰਦਰ ਕੌਰ (ਖਿਡਾਰਨ ਦੀ ਮਾਤਾ) ਅਤੇ ਗੁਰਦੁਆਰਾ ਖੜਕ ਸਿੰਘ ਵਾਲਾ ਕਮੇਟੀ ਦੇ ਮੈਂਬਰ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply