Friday, November 22, 2024

ਸ਼੍ਰੋਮਣੀ ਕਮੇਟੀ ਦੇ ਗੁਰੂ ਨਾਨਕ ਖਾਲਸਾ ਕਾਲਜ ਮੁੰਬਈ ਨੂੰ ਮਿਲਿਆ ਖ਼ੁਦ-ਮੁਖ਼ਤਿਆਰ ਦਰਜਾ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਮੁੰਬਈ ਵਿਖੇ ਚੱਲ ਰਿਹਾ ਨਾਮਵਰ ਵਿਦਿਅਕ ਅਦਾਰਾ ਗੁਰੂ KC Mumbbaiਨਾਨਕ ਖਾਲਸਾ ਕਾਲਜ ਆਫ ਆਰਟਸ, ਸਾਇੰਸ ਐਂਡ ਕਾਮਰਸ ਹੁਣ ਖ਼ੁਦ-ਮੁਖ਼ਤਿਆਰ ਸੰਸਥਾ ਬਣ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਵੱਲੋਂ ਕਾਲਜ ਨੂੰ 10 ਸਾਲ ਲਈ ਖ਼ੁਦ-ਮੁਖ਼ਤਿਆਰ ਦਾ ਦਰਜਾ ਦੇਣ ਦਾ ਐਲਾਨ ਕੀਤਾ ਹੈ।
     ਸ਼੍ਰੋਮਣੀ ਕਮੇਟੀ ਦੀ ਸੰਸਥਾ ਨੂੰ ਇਹ ਮਾਣ ਮਿਲਣ ’ਤੇ ਕਾਲਜ ਕਮੇਟੀ ਦੇ ਚੇਅਰਮੈਨ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕਾਲਜ ਕਮੇਟੀ ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਬਾਵਾ, ਭੁਪਿੰਦਰ ਸਿੰਘ ਮਿਨਹਾਸ ਅਤੇ ਕਾਲਜ ਦੇ ਸਟਾਫ ਨੂੰ ਵਧਾਈ ਦਿੱਤੀ ਹੈ।ਡਾ. ਰੂਪ ਸਿੰਘ ਮੁਤਾਬਿਕ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਦਾ ਪੰਥਕ ਮਰਯਾਦਾ ਅਨੁਸਾਰ ਪ੍ਰਬੰਧ ਕਰਨ ਦੇ ਨਾਲ ਨਾਲ ਵਿਦਿਅਕ ਖੇਤਰ ਵਿਚ ਵੀ ਨਿਰੰਤਰ ਵੱਡੀਆਂ ਉਪਲੱਬਧੀਆਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਕਾਲਜ ਮੁੰਬਈ ਨੂੰ ਖ਼ੁਦ-ਮੁਖ਼ਤਿਆਰ ਸੰਸਥਾ ਦਾ ਦਰਜਾ ਮਿਲਣਾ ਸ਼੍ਰੋਮਣੀ ਕਮੇਟੀ ਲਈ ਵੱਡੇ ਮਾਣ ਦੀ ਗੱਲ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਕਾਲਜ ਨੈਕ (ਐਨ.ਏ.ਏ.ਸੀ) ਵਲੋਂ ‘ਏ’ ਗਰੇਡ ਨਾਲ ਵੀ ਮਾਨਤਾ ਪ੍ਰਾਪਤ ਹੈ।ਮੁੱਖ ਸਕੱਤਰ ਨੇ ਦੱਸਿਆ ਕਿ ਸੰਨ 1937 ਵਿਚ ਸਥਾਪਿਤ ਕੀਤਾ ਗਿਆ ਇਹ ਕਾਲਜ ਸ਼੍ਰੋਮਣੀ ਕਮੇਟੀ ਦਾ ਸਭ ਤੋਂ ਪੁਰਾਣਾ ਪੰਜਾਬ ਤੋਂ ਬਾਹਰਲਾ ਕਾਲਜ ਹੈ, ਜਿਸ ਵਿਚ ਦਾਖ਼ਲਾ ਪ੍ਰਾਪਤ ਕਰਨ ਲਈ ਲੰਮੀਆਂ ਕਤਾਰਾਂ ਲੱਗਦੀਆਂ ਹਨ।ਉਨ੍ਹਾਂ ਦੱਸਿਆ ਕਿ ਕਾਲਜ ਵਿਚ 7 ਹਜ਼ਾਰ ਤੋਂ ਵੱਧ ਵਿਦਿਆਰਥੀ ਹਨ ਅਤੇ 27 ਤਰ੍ਹਾਂ ਦੇ ਪੋਸਟ ਗ੍ਰੈਜੂਏਸ਼ਨ ਕੋਰਸ ਚੱਲ ਰਹੇ ਹਨ।ਕਾਲਜ ਵੱਲੋਂ ਭਾਰਤ ਸਰਕਾਰ ਪਾਸੋਂ ਐਨ.ਐਸ.ਐਸ ਲਈ ਮੁੰਬਈ ਯੂਨੀਵਰਸਿਟੀ ਵਲੋਂ ਕਈ ਵਾਰ ਸਨਮਾਨ ਹਾਸਲ ਕੀਤੇ ਜਾ ਚੁੱਕੇ ਹਨ।ਇਸ ਤੋਂ ਇਲਾਵਾ ਕਾਲਜ ਨੇ 2014 ਵਿਚ ਭਾਰਤ ਸਰਕਾਰ ਪਾਸੋਂ 82 ਲੱਖ ਰੁਪਏ ਦੀ ਐਫ.ਆਈ.ਐਸ.ਟੀ ਗ੍ਰਾਂਟ ਅਤੇ 2015 ਵਿਚ 80 ਲੱਖ ਰੁਪਏ ਦੀ ਬਾਇਟੈਕਨੋਜੀ ਵਿਭਾਗ ਲਈ ਸਟਾਰ ਕਾਲਜ ਗ੍ਰਾਂਟ ਪ੍ਰਾਪਤ ਕੀਤੀ ਹੈ।ਮੁੱਖ ਸਕੱਤਰ ਨੇ ਕਿਹਾ ਕਿ ਕਾਲਜ ਦੀਆਂ ਖੇਡਾਂ ਦੇ ਖੇਤਰ ਵਿਚ ਵੀ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ।ਉਨ੍ਹਾਂ ਆਸ ਪ੍ਰਗਟਾਈ ਕਿ ਜਲਦ ਹੀ ਇਹ ਕਾਲਜ ਯੂਨੀਵਰਸਿਟੀ ਦਾ ਦਰਜਾ ਵੀ ਪ੍ਰਾਪਤ ਕਰ ਲਵੇਗਾ।ਡਾ. ਰੂਪ ਸਿੰਘ ਅਨੁਸਾਰ ਮੁੰਬਈ ਦੇ ਇਸ ਕਾਲਜ ਨੂੰ ਖ਼ੁਦ-ਮੁਖ਼ਤਿਆਰ ਕਾਲਜ ਦਾ ਦਰਜਾ ਮਿਲਣ ਨਾਲ ਹੁਣ ਸ਼੍ਰੋਮਣੀ ਕਮੇਟੀ ਦੀਆਂ ਚਾਰ ਵਿਦਿਅਕ ਸੰਸਥਾਵਾਂ ਨੂੰ ਇਹ ਮਾਣ ਪ੍ਰਾਪਤ ਹੋ ਗਿਆ ਹੈ।ਇਸ ਤੋਂ ਪਹਿਲਾਂ ਖਾਲਸਾ ਕਾਲਜ ਪਟਿਆਲਾ, ਮਾਤਾ ਗੁਜਰੀ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰੂ ਨਾਨਕ ਕਾਲਜ ਬੁਢਲਾਡਾ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਤਰਫੋਂ ਇਹ ਸਥਿਤੀ ਰੱਖਦੇ ਹਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply