ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਮਿਲਣ ’ਤੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪਹੁੰਚੇ ਸਿੱਖ ਵਕੀਲ ਸਰਦਾਰ ਐਚ.ਐਸ ਫੂਲਕਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ `ਜੀ ਆਇਆਂ` ਆਖਦਿਆਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦੇ ਕੇ ਨਿਆਂਪਾਲਿਕਾ ਨੇ ਪੀੜਤਾਂ ਦੇ ਜ਼ਖ਼ਮਾਂ ’ਤੇ ਮਲ੍ਹਮ ਲਗਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਨ੍ਹਾਂ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿੱਖ ਵਕੀਲ ਹੋਣ ਨਾਤੇ ਐਚ.ਐਸ ਫੂਲਕਾ ਦਾ ਸਨਮਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਜਿਥੇ ਫੂਲਕਾ ਨੇ 1984 ਦੇ ਪੀੜਤਾਂ ਦਾ ਕੇਸ ਲੜਨ ਲਈ ਚੰਗੀ ਭੂਮਿਕਾ ਨਿਭਾਈ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਵਲੋਂ ਵੀ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਂਦੀ ਰਹੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗਵਾਹਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ਵਿਚ ਸੇਵਾਵਾਂ ਦੇਣ ਦੇ ਨਾਲ-ਨਾਲ ਸਮੇਂ-ਸਮੇਂ ਸਾਧਨ ਵੀ ਮੁਹੱਈਆ ਕਰਵਾਏ ਜਾਂਦੇ ਰਹੇ ਹਨ।ਇਸ ਤੋਂ ਇਲਾਵਾ ਕਾਨੂੰਨੀ ਮੱਦਦ ਲਈ ਵੀ ਸ਼੍ਰੋਮਣੀ ਕਮੇਟੀ ਨੇ ਅਹਿਮ ਭੂਮਿਕਾ ਨਿਭਾਈ ਹੈ।ਡਾ. ਰੂਪ ਸਿੰਘ ਨੇ ਇਹ ਵੀ ਕਿਹਾ ਕਿ ਇਕੱਲੇ ਸੱਜਣ ਕੁਮਾਰ ਦੀ ਸਜ਼ਾ ਹੀ ਕਾਫ਼ੀ ਨਹੀਂ ਹੈ, ਇਸ ਤੋਂ ਇਲਾਵਾ ਹੋਰਨਾਂ ਦੋਸ਼ੀਆਂ ਜਿਨ੍ਹਾਂ ਵਿਚ ਜਗਦੀਸ਼ ਟਾਈਟਲਰ, ਕਮਲਨਾਥ ਆਦਿ ਸ਼ਾਮਲ ਹਨ, ਨੂੰ ਵੀ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।
ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਆਬਕਾ ਮੈਂਬਰ ਸ਼੍ਰੋਮਣੀ ਕਮੇਟੀ ਐਡਵੋਕੇਟ ਜਸਵਿੰਦਰ ਸਿੰਘ ਆਦਿ ਵੀ ਮੌਜੂਦ ਸਨ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media