Thursday, August 27, 2026

ਮੁੱਖ ਖੇਤੀਬਾੜੀ ਅਫਸਰ ਵਲੋਂ ਖਾਦ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਨੇ ਇੰਨਫੋਰੋਮੈਂਟ ਟੀਮ ਬਲਵਿੰਦਰ ਸਿੰਘ ਏ.ਡੀ PUNJ1912201801(ਪੀ.ਪੀ) ਅਤੇ ਸੁਖਮਿਦਰ ਸਿੰਘ ਏ.ਡੀ (ਇੰਨਫਰੋਸਮੈਂਟ) ਨੇ ਬਲਾਕ ਰਈਆ ਦੇ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ।ਉਹਨਾਂ ਨੇ ਖਾਦ ਅਤੇ ਦਵਾਈਆਂ ਦੇ ਸੈਂਪਲ ਵੀ ਭਰਵਾਏ।ਦੁਕਾਨਾਂ ਤੋ ਖਾਦ ਅਤੇ ਨਾਸ਼ਕ ਦਵਾਈਆਂ ਲੈ ਕੇ ਜਾ ਰਹੇ ਕਿਸਾਨਾਂ ਦੇ ਬਿੱਲ ਵੀ ਚੈਕ ਕੀਤੇ ਗਏ।ਛੀਨਾ ਨੇ ਡੀਲਰਾਂ ਨੂੰ ਸਖਤ ਹਦਾਇਤਾਂ ਦਿੱਤੀਆਂ ਕਿ ਕਿਸੇ ਵੀ ਕਿਸਾਨ ਨੂੰ ਖਾਦ ਦੇ ਨਾਲ ਕੋਈ ਵੀ ਨਦੀਨਨਾਸ਼ਕ ਦਵਾਈ ਅਟੈਚ ਨਾ ਕੀਤੀ ਜਾਵੇ।ਜੇਕਰ ਕੋਈ ਵੀ ਖਾਦ ਵਿਕਰੇਤਾ ਇੰਨਾ ਹੁਕਮਾ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਅਧੀਨ ਕਾਰਵਾਈ ਕੀਤੀ ਜਾਵੇਗੀ।ਛੀਨਾ ਨੇ ਕਿਸਾਨਾਂ ਨੂੰ ਵੀ ਕਿਹਾ ਕਿ ਜੇਕਰ ਕੋਈ ਵੀ ਖਾਦ ਦੇ ਨਾਲ ਦਵਾਈ ਲੈਣ ਨੂੰ ਕਹਿੰਦਾ ਹੈ ਤਾਂ ਸਬੰਧਤ ਖੇਤੀਬਾੜੀ ਵਿਕਾਸ ਅਫਸਰ, ਬਲਾਕ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ ਦੇ ਧਿਆਨ ਵਿੱਚ ਜਰੂਰ ਲਿਆਂਦਾ ਜਾਵੇ ਤਾਂ ਜੋ ਅਜਿਹੇ ਡੀਲਰਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ।ਉਹਨਾਂ ਨੇ ਕਿਹਾ ਕਿ ਹਾੜੀ ਸੀਜ਼ਨ ਦੌਰਾਨ ਅਜਿਹੀ ਚੈਕਿੰਗ ਜਾਰੀ ਰਹੇਗੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply