ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅੱਜ ਅਗਾਮੀ
ਲੋਕ ਸਭਾ ਦੀਆਂ ਆਮ ਚੋਣਾਂ-2019 ਦੇ ਸਬੰਧ ਵਿੱਚ ਵੋਟਰ ਸੂਚੀਆਂ ਦੇ ਰੀਵਿਓ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਡੀ.ਸੀ. ਦਫਤਰ ਵਿਖੇ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣਕਾਰ ਅਫਸਰ ਦੀ ਪ੍ਰਧਾਨਗੀ ਵਿੱਚ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿੱਚ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ-2019 ਦੇ ਸਬੰਧ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾ ਰਹੀ ਹੈ।ਜਿਸ ਅਧੀਨ ਹੁਣ ਤੱਕ ਸੰਬੰਧਿਤ ਵਿਭਾਗ ਕੋਲ 22465 ਫਾਰਮ ਜਮਾਂ ਹੋਏ ਹਨ।ਉਨ੍ਹਾਂ ਦੱਸਿਆ ਕਿ ਵੋਟਾਂ ਦੀ ਸੁਧਾਈ ਦੋਰਾਨ 12532 ਨਵੀਆਂ ਵੋਟਾਂ ਬਣਾਉਣ ਲਈ ਫਾਰਮ ਨੰਬਰ-6, ਵੋਟਾਂ ਦੀ ਕਟੋਤੀ ਲਈ 6569 ਫਾਰਮ ਨੰਬਰ 7, ਵੋਟਾਂ ਵਿੱਚ ਸੋਧ ਕਰਨ ਲਈ 2827 ਫਾਰਮ ਨੰਬਰ-8, ਵੋਟਾਂ ਦੀ ਅਦਲਾ ਬਦਲੀ ਸਬੰਧੀ 507 ਫਾਰਮ ਨੰਬਰ-8-ਏ ਅਤੇ 30 ਉਵਰਸੀਜ ਵੋਟਾਂ ਬਣਾਉਂਣ ਲਈ ਫਾਰਮ ਨੰਬਰ 6-ਏ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਅਗਾਮੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਸੁਜਾਨਪੁਰ ਵਿੱਚ 1 ਅਤੇ ਪਠਾਨਕੋਟ ਵਿੱਚ 6 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ 2145 ਦਿਵਿਆਂਗ ਲੋਕਾਂ ਵੱਲੋਂ ਵੋਟ ਬਣਾਉਣ ਲਈ ਅਰਜੀਆਂ ਦਿੱਤੀਆਂ ਗਈਆਂ ਹਨ।ਉਨ੍ਹਾਂ ਜਿਲ੍ਹਾ ਪਠਾਨਕੋਟ ਦੇ ਦਿਵਿਆਂਗ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਰ ਕੋਈ ਦਿਵਿਆਂਗ ਵਿਅਕਤੀ ਅਪਣੀ ਵੋਟਰ ਰਜਿਸਟ੍ਰੇਸ਼ਨ ਜੋ ਅੱਜ ਤੱਕ ਨਹੀਂ ਕਰਵਾ ਸਕਿਆ ਹੈ ਉਹ ਆਪਣੀ ਵੋਟ ਰਜਿਸਟਰ ਕਰਨ ਦੇ ਲਈ ਫਾਰਮ ਭਰ ਕੇ ਆਪਣੇ ਸੰਬੰਧਤ ਬੀ.ਐਲ.ਓ ਨੂੰ ਸੰਪਰਕ ਕਰਨ।ਉਨ੍ਹਾਂ ਕਿਹਾ ਕਿ ਪੜਤਾਲ ਦੋਰਾਨ ਜਿਲ੍ਹਾ ਪਠਾਨਕੋਟ ਵਿੱਚ 5 ਥਰਡ ਜੰਡਰ ਵੋਟਾਂ ਬਣਾਈਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਅਗਰ ਕੋਈ ਹੋਰ ਥਰਡ ਜੈਂਡਰ ਵਿਅਕਤੀ ਜਿਸ ਦੀ ਰਜਿਸਟ੍ਰੇਸ਼ਨ ਨਹੀਂ ਹੋਈ ਹੈ ਤਾਂ ਉਹ ਸਬੰਧਤ ਬੀ.ਐਲ.ਓ ਨਾਲ ਸੰਪਰਕ ਕਰ ਸਕਦਾ ਹੈ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media