Wednesday, April 29, 2026

ਮੁੰਬਈ ਦੀਆਂ ਸਿੱਖ ਸੰਗਤਾਂ ਤੇ ਜਥੇਬੰਦੀਆਂ ਵਲੋਂ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਦਾ ਸਵਾਗਤ

ਅੰਮ੍ਰਿਤਸਰ/ ਨਿਊ ਮੁੰਬਈ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਹਾਈ ਕੋਰਟ ਵਲੋਂ ’84 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ PUNJ1912201807ਦਿੱਤੀ ਸਜ਼ਾ ਦਾ ਨਿਊ ਮੰਬਈ ਦੀਆਂ ਸਿਖ ਸੰਗਤਾਂ ਅਤੇ ਜਥੇਬੰਦੀਆਂ ਨੇ ਭਰਵਾਂ ਸਵਾਗਤ ਕੀਤਾ ਹੈ।
ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਬੱਲ, ਨਵੀਂ ਮੁੰਬਈ ਗੁਰਦਵਾਰਾ ਸੁਪ੍ਰੀਮ ਸਿਖ ਕੌਂਸਲ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ, ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਦੇ ਕਨਵੀਨਰ ਮਲਕੀਅਤ ਸਿੰਘ ਬੱਲ, ਹਰਵਿੰਦਰ ਸਿੰਘ ਪ੍ਰਧਾਨ ਪੰਨਵਲ ਗੁਰਦੁਆਰਾ ਕਮੇਟੀ, ਸਤਨਾਮ ਸਿੰਘ ਮਾਨ ਸਾਬਕਾ ਪ੍ਰਧਾਨ ਖਰਘਰ ਗੁਰਦੁਆਰਾ ਕਮੇਟੀ, ਸੱਲੱਖਣ ਸਿੰਘ, ਰਸ਼ਪਾਲ ਸਿੰਘ, ਪ੍ਰਤਾਪ ਸਿੰਘ ਭਾਇਲ, ਹੀਰਾ ਸਿੰਘ ਪੱਡਾ, ਅਜਾਇਬ ਸਿੰਘ, ਤੇਜਿੰਦਰ ਸਿੰਘ, ਕੱਥਾ ਸਿੰਘ, ਗੁਰਚਰਨ ਸਿੰਘ ਅਤੇ ਮੇਜਰ ਸਿੰਘ ਨੇ ਮੀਟਿੰਗ ਉਪਰੰਤ ਜਾਰੀ ਬਿਆਨ ’ਚ ਉਕਤ ਫੈਸਲੇ ਨੂੰ ਦੇਰ ਨਾਲ ਹੀ ਸਹੀ ਪਰ ਦਰੁੱਸਤ ਫੈਸਲਾ ਕਰਾਰ ਦਿੱਤਾ।
ਉਹਨਾਂ ਬਾਕੀ ਦੇ ਦੋਸ਼ੀਆਂ ਨੂੰ ਵੀ ਜਲਦ ਸਜਾ ਸੁਣਾਏ ਜਾਣ ਦੀ ਅਪੀਲ ਕੀਤੀ ਹੈ।ਸਿੱਖ ਸੰਗਤਾਂ ਨੇ ’84 ਦੇ ਨਸਲਕੁਸ਼ੀ ਦੇ ਦੋਸ਼ੀ ਕਾਂਗਰਸੀ ਆਗੂ ਕਮਲਨਾਥ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਨੂੰ ਸਿੱਖਾਂ ਦੇ ਜਖਮਾਂ ’ਤੇ ਲੂਣ ਛਿੜਕਣਾ ਦਸਿਆ।
 

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply