Friday, August 28, 2026

ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀਆਂ ਲਾਗੂ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅਮਰੀਕ ਸਿੰਘ ਪਵਾਰ Ban Ordersਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ  ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਹੈ।
     ਹੁਕਮਾਂ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਵਿਆਹਾਂ ਦੇ ਮੌਕੇ ਡੀ.ਜੇ ਚਲਾਉਣ ਅਤੇ ਤਿਓਹਾਰਾਂ ਦੇ ਮੌਕੇ ਅਤੇ ਆਤਿਸ਼ਬਾਜ਼ੀ/ ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੀ ਵਧ ਜਾਂਦੀ ਹੈ ਅਤੇ ਇਸ ਨਾਲ ਸਰਕਾਰੀ ਅਤੇ ਗੈਰ ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਵਧ ਜਾਂਦਾ ਹੈ।ਇਸ ਲਈ ਇਸ ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।ਇਹ ਪਾਬੰਦੀ ਦਾ ਹੁਕਮ 16 ਫਰਵਰੀ 2019 ਤੱਕ ਲਾਗੂ ਰਹੇਗਾ।
 

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply