Tuesday, September 22, 2026

ਭਾਈ ਬਲਵੰਤ ਸਿੰਘ ਗੋਪਾਲਾ ਸਰਬਸੰਮਤੀ ਨਾਲ ਚੁਣੇ ਗਏ ਪਿੰਡ ਗੋਪਾਲਾ ਦੇ ਸਰਪੰਚ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਈ ਬਲਵੰਤ ਸਿੰਘ ਗੋਪਾਲਾ ਨੂੰ ਸਰਬਸੰਮਤੀ ਨਾਲ ਪਿੰਡ ਗੋਪਾਲਾ ਦਾ ਸਰਪੰਚ ਚੁਣ ਲ਼ਿਆ ਗਿਆ ਹੈ।ਪਿੰਡ PUNJ2012201802ਗੋਪਾਲਾ ਦੇ ਗੁਰਦੁਆਰਾ ਸਾਹਿਬ ਜੁੜੀ ਸੰਗਤ ਦੇ ਸਾਹਮਣੇ ਮੋਹਤਬਰਾਂ ਵਲੋਂ ਸਿੱਖ ਜਥੇਬੰਦੀ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਨੂੰ ਸਰਪੰਚ ਬਣਾਉਣ ਦੇ ਫੇਸਲੇ ਪਿੰਡ ਵਾਸੀਆਂ ਵਲੋ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ।ਚਾਰ ਸਾਬਕਾ ਸਰਪੰਚ ਭਾਈ ਸਕੱਤਰ ਸਿੰਘ, ਸਤਪਾਲ ਸਿੰਘ, ਰਛਪਾਲ ਸਿੰਘ, ਪ੍ਰਗਟ ਸਿੰਘ ਤੋਂ ਇਲਾਵਾ ਨੰਬਰਦਾਰ ਸੁਰਜੀਤ ਸਿੰਘ, ਅਮਰਜੀਤ ਸਿੰਘ, ਬਚਿੱਤਰ ਸਿੰਘ, ਪਰਮਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਜੰਟ ਸਿੰਘ, ਕੁਲਦੀਪ ਸਿੰਘ, ਪ੍ਰਗਟ ਸਿੰਘ, ਗੁਰਦੇਵ ਸਿੰਘ, ਲੱਖਾ ਸਿੰਘ, ਸੁਖਚੈਨ ਸਿੰਘ, ਜਗਦੇਵ ਸਿੰਘ, ਬਲਦੇਵ ਸਿੰਘ, ਨਿਰਵੈਰ ਸਿੰਘ, ਬਲਕਾਰ ਸਿੰਘ, ਗੁਰਪ੍ਰੀਤ ਸਿੰਘ, ਪਿਆਰਾ ਸਿੰਘ, ਬੁੱਕਣ ਸਿੰਘ, ਵਿਰਸਾ ਸਿੰਘ ਆਦਿ ਵੀ ਇਸ ਸਮੇਂ ਹਾਜਰ ਸਨ।
ਇਸੇ ਦੌਰਾਨ ਭਾਈ ਗੋਪਾਲਾ ਦੇ ਸਰਪੰਚ ਚੁਣੇ ਜਾਣ `ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਫ਼ੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਗਿਆਨੀ ਸਿਮਰਨਜੀਤ ਸਿੰਘ ਨੇ ਪਿੰਡ ਗੋਪਾਲਾ ਦੇ ਸਮੁੱਚੇ ਮੋਹਤਬਰਾਂ ਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply