Tuesday, March 3, 2026

ਪਿੰਡ ਜਮਾਲਪੁਰ `ਚ ਨਦੀਨਾਸਕਾਂ ਦੀ ਸੁਚੱਜੀ ਵਰਤੋਂ ਬਾਰੇ ਕਿਸਾਨ ਜਾਗਰੂਕਤਾ ਕੈਂਪ

ਪਠਾਨਕੋਟ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ, ਸਮਾਂ ਅਤੇ ਮਾਤਰਾ ਦਾ ਸਹੀ PUNJ2012201804ਹੋਣਾ ਬਹੁਤ ਜ਼ਰੂਰੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਬਲਾਕ ਪਠਾਨਕੋਟ ਦੇ ਪਿੰਡ ਜਮਾਲਪੁਰ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਹੇ।ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਜਤਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ, ਅਮਨਦੀਪ ਸਿੰਘ ਸਹਾਇਕ ਤਕਨੀਕੀ ਪ੍ਰਬੰਧਕ, ਜੀਵਨ ਲਾਲ ਗੁਰਵਿੰਦਰ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ। ਇਸ ਮੌਕੇ ਕਿਸਾਨਾਂ ਨੂੰ ਛਿੜਕਾਅ ਤਕਨੀਕਾਂ ਨੂੰ ਪ੍ਰਦਰਸ਼ਿਤ ਕਰਕੇ ਸਿਖਲਾਈ ਦਿੱਤੀ ਗਈ।
         ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਛਿੜਕਾਅ ਸਾਫ ਮੌਸਮ ਵਿੱਚ ਅਤੇ ਇਕਸਾਰ ਕਰਨਾ ਚਾਹੀਦਾ।ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ `ਤੇ ਰੱਖੋ ਅਤੇ ਨੋਜ਼ਲ ਦਾ ਕੱਟ ਜ਼ਮੀਨ ਵੱਲ ਨੂੰ ਕਰਕੇ ਛਿੜਕਾਅ ਸਿੱਧੀਆਂ ਪੱਟੀਆਂ ਵਿੱਚ ਇਕਸਾਰ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਨਦੀਨਨਾਸ਼ਕਾਂ ਦੇ ਛਿੜਕਾਅ ਤੋਂ ਬਾਅਦ ਸਪਰੇਅ ਪੰਪ ਨੂੰ ਪਾਣੀ ਨਾਲ ਧੋ ਕੇ ਅਤੇ ਫਿਰ ਕੱਪੜੇ ਧੋਣ ਵਾਲੇ ਸੋਢੇ ਦੇ 0.5 ਫੀਸਦੀ ਘੋਲ ਨਾਲ ਚੰਗੀ ਤਰਾਂ ਧੋ ਲੈਣਾ ਚਾਹੀਦਾ। ਉਨਾਂ ਕਿਹਾ ਕਿ ਔਕਾਰਡਪਲੱਸ ਨਦੀਨਨਾਸ਼ਕ ਨੂੰ ਕਣਕ ਦੀ ਕਿਸਮ ਪੀ ਬੀ ਡਬਲਿਯੂ 550 ਅਤੇ ਉਨਤ ਪੀ.ਬੀ.ਡਬਲਿਯੂ 550 ਉਪਰ ਨਹੀਂ ਵਰਤਣੀ ਚਾਹੀਦੀ।ਉਨਾਂ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਬਟਨ ਬੂਟੀ ਨਾਮਕ ਨਦੀਨ ਹੋਵੇ ਤਾਂ 20 ਗ੍ਰਾਮ ਕਾਰਫੈਨਟਰਾਜੋਨ-ਈਥਾਈਲ 40 ਡੀ ਐਫ (ਅਫਿਨਟੀ/ਐਮ) ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।ਡਾ. ਅਮਰੀਕ ਸਿੰਘ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਸ ਤਰ੍ਹਾਂ ਦੇ ਕੈਂਪ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ, ਇੰਨ੍ਹਾਂ ਕੈਂਪਾਂ ਵਿੱਚ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀ ਸਹੀ ਵਰਤੋਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ।
     ਡਾ ਮਨਦੀਪ ਕੌਰ ਨੇ ਕਿਹਾ ਕਿ ਜੇਕਰ ਚੌੜੇ ਪੱਤਿਆਂ ਵਾਲੇ ਨਦੀਨ ਖਾਸ ਕਰਕੇ ਮਕੋਹ, ਕੰਡਿਆਲੀ ਪਾਲਕ, ਰਿਵਾੜੀ/ਰਾਰੀ, ਹਿਰਨ ਖੁਰੀ ਹੋਵੇ ਤਾਂ ਲਾਂਫਿਡਾ 50 ਡੀ.ਐਫ (ਮੈਟਸਲਫੂਰਾਨ+ਕਾਰਫੈਨਟਰਾਜ਼ੋਨ) ਪ੍ਰਤੀ ਏਕੜ ਬਿਜਾਈ ਤੋਂ 25-30 ਦਿਨਾਂ ਵਿੱਚ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ।ਉਨਾਂ ਕਿਹਾ ਕਿ ਜੇਕਰ ਖੇਤ ਵਿੱਚ ਚੌੜੇ ਪੱਤੀ ਅਤੇ ਘਾਹ ਪੱਤੀ ਵਾਲੇ ਨਦੀਨ ਹੋਣ ਤਾਂ 160 ਗ੍ਰਾਮ ਮਿਜੋਸਲਫੂਰਾਨ +ਆਇਉਡੋਸਲਫੂਰਾਨ 3.6 ਡਬਲਿਯੂ ਡੀ.ਜੀ (ਅਟਲਾਂਟਿਸ) ਜਾਂ 16 ਗ੍ਰਾਮ ਸਲਫੋਸਲਫੂਰਾਨ +ਮੈਟਸਲਫੂਰਾਨ 75 ਡਬਲਿਯੂ.ਜੀ (ਟੋਟਲ) ਜਾਂ ਫਿਨੌਕਸਾਪ੍ਰੋਪ+ਮੈਟਰੀਬਿਊਜ਼ਿਨ 22 ਈ.ਸੀ (ਅੋਕਾਰਡ ਪਲੱਸ) 500 ਮਿਲੀਲੀਟਰ ਜਾਂ 200 ਗ੍ਰਾਮ ਸ਼ਗਨ 21-11 (ਕਲੋਡਿਨੋਫਾਪ + ਮੈਟਰੀਬਿਊਜਿਨ) ਪ੍ਰਤੀ ਏਕੜ ਨੂੰ ਬਿਜ਼ਾਈ ਤੋਂ 30-35 ਦਿਨਾਂ ਅੰਦਰ 150 ਲਿਟਰ ਪਾਣੀ ਵਿੱਚ ਘੋਲ ਕੇ ਇਕਸਾਰ ਛਿੜਕਾਅ ਕਰਨਾ ਚਾਹੀਦਾ ਹੈ।ਗੁਰਦਿੱਤ ਸਿੰਘ ਨੇ ਕਿਸਾਨਾਂ ਨੂੰ ਨਦੀਨਾਸ਼ਕਾਂ ਦੀ ਛਿੜਕਾਅ ਤਕਨੀਕ ਨੂੰ ਵਿਹਾਰਕ ਤੌਰ `ਤੇ ਪ੍ਰਦਰਸ਼ਿਤ ਕਰਕੇ ਜਾਣਕਾਰੀ ਦਿੱਤੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply